June 2024

ArticlesImportantIndiaPolitics

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

Gagan Deep
ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...
ArticlesImportantIndiaPolitics

ਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮ

Gagan Deep
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...
ArticlesImportantIndiaPolitics

ਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹ

Gagan Deep
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ...
ArticlesImportantIndiaPolitics

ਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

Gagan Deep
ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ...
ArticlesImportantIndiaPolitics

ਰੈਗਿੰਗ ਕਾਰਨ ਵਿਦਿਆਰਥੀ ਨੂੰ ਚਾਰ ਵਾਰ ਡਾਇਲੇਸਿਸ ਕਰਵਾਉਣਾ ਪਿਆ

Gagan Deep
ਰਾਜਸਥਾਨ ਦੇ ਡੂੰਗਰਪੁਰ ਮੈਡੀਕਲ ਕਾਲਜ ਦੇ ਐੱਮਬੀਬੀਐੱਸ ਪਹਿਲੇ ਸਾਲ ਦੇ ਵਿਦਿਆਰਥੀ ਨਾਲ ਕਥਿਤ ‘ਰੈਗਿੰਗ’ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਪਿਛਲੇ ਮਹੀਨੇ ਐੱਮਬੀਬੀਐੱਸ ਦੂਜੇ...
ArticlesImportantIndiaPolitics

ਓਮ ਬਿਰਲਾ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ * ਜ਼ੁਬਾਨੀ ਵੋਟਾਂ ਨਾਲ ਹੋਇਆ ਸਪੀਕਰ ਦੇ ਅਹੁਦੇ ਦਾ ਫੈਸਲਾ * ਮੋਦੀ, ਰਾਹੁਲ ਅਤੇ ਹੋਰਾਂ ਨੇ ਦਿੱਤੀਆਂ ਵਧਾਈਆਂ * ਰਾਸ਼ਟਰਪਤੀ ਸਾਂਝੇ ਇਜਲਾਸ ਨੂੰ ਅੱਜ ਕਰਨਗੇ ਸੰਬੋਧਨ

Gagan Deep
ਐੱਨਡੀਓ ਦੇ ਉਮੀਦਵਾਰ ਓਮ ਬਿਰਲਾ ਅੱਜ ਜ਼ੁਬਾਨੀ ਵੋਟ ਨਾਲ ਲਗਾਤਾਰ ਦੂਜੇ ਕਾਰਜਕਾਲ ਲਈ ਲੋਕ ਸਭਾ ਦੇ ਸਪੀਕਰ ਚੁਣੇ ਗਏ। ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਨੇ...
ArticlesImportantIndiaPolitics

ਸਪੀਕਰ ਨੇ ਹਰਸਿਮਰਤ, ਚੱਬੇਵਾਲ ਅਤੇ ਮੇਹਦੀ ਨੂੰ ਟੋਕਿਆ

Gagan Deep
ਖਿੱਤੇ ਨਾਲ ਸਬੰਧਤ ਲੋਕ ਸਭਾ ਮੈਂਬਰਾਂ ਨੂੰ ਅੱਜ ਸਦਨ ਵਿਚ ਨਵੇਂ ਚੁਣੇ ਸਪੀਕਰ ਓਮ ਬਿਰਲਾ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਬਿਰਲਾ ਨੇ ਬਠਿੰਡਾ ਤੋਂ...
ArticlesImportantIndiaPolitics

ਸੜਕਾਂ ਦੀ ਹਾਲਤ ਠੀਕ ਨਾ ਹੋਣ ’ਤੇ ਟੌਲ ਨਾ ਵਸੂਲਿਆ ਜਾਵੇ: ਗਡਕਰੀ

Gagan Deep
ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜੇ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਤਾਂ ਹਾਈਵੇਅ ਦਾ ਸੰਚਾਲਨ ਕਰਨ ਵਾਲੀਆਂ...
ArticlesImportantIndiaPolitics

ਦੂਰਸੰਚਾਰ ਕੰਪਨੀਆਂ ਨੇ 11,300 ਕਰੋੜ ਦਾ ਸਪੈਕਟ੍ਰਮ ਖਰੀਦਿਆ

Gagan Deep
ਭਾਰਤ ਦੀ ਸਪੈਕਟ੍ਰਮ ਨਿਲਾਮੀ ਦੂਜੇ ਦਿਨ ਬੋਲੀ ਸ਼ੁਰੂ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਖ਼ਤਮ ਹੋ ਗਈ। ਇਸ ਵਿੱਚ ਦੂਰਸੰਚਾਰ ਕੰਪਨੀਆਂ ਨੇ ਕੁੱਲ 11,300 ਕਰੋੜ...
ArticlesImportantIndiaPolitics

ਪੱਛਮੀ ਬੰਗਾਲ: ਨਵੇਂ ਚੁਣੇ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਦਾ ਮਾਮਲਾ ਭਖਿ਼ਆ

Gagan Deep
ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਦੋ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵਿਵਾਦ ਅੱਜ ਵੀ ਜਾਰੀ ਰਿਹਾ। ਰਾਜਪਾਲ ਸੀਵੀ ਆਨੰਦ...