ਹਿੰਦੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਸ਼ੇਖਰ ਸੁਮਨ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਲੰਬੇ ਸਮੇਂ ਤੱਕ ਲਾਈਮਲਾਈਟ ਤੋਂ ਦੂਰ ਰਹਿਣ ਤੋਂ ਬਾਅਦ ਸ਼ੇਖਰ ਸੁਮਨ ਅਚਾਨਕ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਹੀਰਾਮੰਡੀ’ ਨਾਲ ਲਾਈਮਲਾਈਟ ‘ਚ ਆ ਗਏ ਹਨ। ਹੀਰਾਮੰਡੀ ਦੀ ਰਿਲੀਜ਼ ਤੋਂ ਬਾਅਦ ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼ੇਖਰ ਸੁਮਨ ਦੇ ਨਾਲ ਹੀ ਕਾਂਗਰਸ ਪਾਰਟੀ ਦੀ ਬੁਲਾਰਾ ਰਹੀ ਰਾਧਿਕਾ ਖੇੜਾ ਵੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਦੋਵਾਂ ਆਗੂਆਂ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦਿੱਤੀ ਗਈ। ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ ਮੌਜੂਦ ਸਨ।