ArticlesIndiapunjab

Weather Update: ਮੌਸਮ ਵਿਭਾਗ ਵੱਲੋਂ ਪੰਜਾਬ ’ਚ 26 ਮਈ ਤੱਕ ਰੈੱਡ ਅਲਰਟ ਜਾਰੀ

ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਗਰਮੀ ਅਤੇ ਲੂ ਦੀ ਲਹਿਰ ਲਗਾਤਾਰ ਕਹਿਰ ਮਚਾ ਰਹੀ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।

ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ‘ਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੂਰਬੀ ਭਾਰਤ ਦੇ ਤੱਟੀ ਇਲਾਕਿਆਂ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਵਧ ਗਈ ਹੈ। ਪੰਜਾਬ ਵਿਚ ਗਰਮੀ ਦਾ ਕਹਿਰ ਆਉਂਦੇ ਦਿਨੀਂ ਵੀ ਜਾਰੀ ਰਹੇਗਾ। ਮੌਸਮ ਵਿਭਾਗ ਨੇ 23, 24, 25 ਤੇ 26 ਮਈ ਨੂੰ ਅਤਿ ਦੀ ਗਰਮੀ ਪੈਣ ਸਬੰਧੀ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦਾ ਲੁਧਿਆਣਾ ਸਭ ਤੋਂ ਗਰਮ ਸ਼ਹਿਰ ਰਿਹਾ ਜਿਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਪਿਛਲੇ ਕਈ ਦਿਨਾਂ ਤੋਂ ਲੂ ਚੱਲਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 43.5, ਪਟਿਆਲਾ ਵਿੱਚ 40.8, ਪਠਾਨਕੋਟ ਵਿਚ 43.3, ਬਠਿੰਡਾ ਵਿਚ 44, ਫਰੀਦਕੋਟ ਵਿੱਚ 43.4, ਗੁਰਦਾਸਪੁਰ ਵਿਚ 42, ਨਵਾਂ ਸ਼ਹਿਰ ਵਿਚ 39.3, ਬਰਨਾਲਾ ਵਿਚ 42.5, ਫਤਹਿਗੜ੍ਹ ਸਾਹਿਬ ਵਿਚ 41.1, ਫਿਰੋਜ਼ਪੁਰ ਵਿਚ 43.8, ਜਲੰਧਰ ਵਿੱਚ 42.6 ਅਤੇ ਮੁਹਾਲੀ ਵਿੱਚ 40.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਰਤਲਾਮ ਅਤੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਿਹਾ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ, ਸਥਾਨਕ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਤੋਂ ਸ਼ਾਮ ਤੱਕ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਹੈ। ਨਾਲ ਹੀ ਸਰੀਰ ਵਿੱਚ ਪਾਣੀ ਦੀ ਮਾਤਰਾ ਨੂੰ ਬਰਕਰਾਰ ਰੱਖਣ ਲਈ ਪਾਣੀ ਦੇ ਨਾਲ-ਨਾਲ ਹੋਰ ਠੰਡੇ ਭੋਜਨਾਂ ਦਾ ਸੇਵਨ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਆਈਐਮਡੀ ਮੁਤਾਬਕ ਬੰਗਾਲ ਦੀ ਖਾੜੀ ਵਿਚ ਗੜਬੜੀ ਵਧ ਗਈ ਹੈ। ਘੱਟ ਦਬਾਅ ਦਾ ਖੇਤਰ ਬਣਨ ਕਾਰਨ ਓਡੀਸ਼ਾ, ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦਾ ਅਸਰ ਝਾਰਖੰਡ ਅਤੇ ਬਿਹਾਰ ਵਿੱਚ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Related posts

Singapur: ਮੁੜ ਪੈਰ ਪਸਾਰਨ ਲੱਗਾ Corona, ਸਰਕਾਰ ਨੇ ਮਾਸਕ ਪਾਉਣ ਦੀ ਕੀਤੀ ਅਪੀਲ

Gagan Deep

3 ਸਕਿੰਟਾਂ ‘ਚ ਜ਼ਿੰਦਾ ਸੜੇ 67 ਲੋਕ, ਰਨਵੇ ‘ਤੇ ਖਿੱਲਰਿਆ ਮਲਬਾ ਤੇ ਲਾਸ਼ਾਂ: ਐਮਰਜੈਂਸੀ ਲੈਂਡਿੰਗ ਕਰਦੇ ਸਮੇਂ ਜਹਾਜ਼ ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ

Gagan Deep

ਭਾਰਤੀ ਨਿਊਜ਼ੀਲੈਂਡਰ ਆਪਣੀਆਂ ਜੱਦੀ ਜੜ੍ਹਾਂ ਨਾਲ ਮੁੜ ਜੁੜ ਰਹੇ ਹਨ

Gagan Deep

Leave a Comment