ArticlesIndiapunjab

ਸੁਖਦੇਵ ਢੀਂਡਸਾ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਚੋਂ ਕੱਢਣ ਉਤੇ ਚੁੱਕੇ ਸਵਾਲ

ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਨਿੰਦਾ ਕੀਤੀ ਹੈ। ਇਸ ਨੂੰ ਪਾਰਟੀ ਦੇ ਸਿਧਾਂਤਾਂ ਦੇ ਉਲਟ ਕਰਾਰ ਦਿੱਤਾ ਹੈ।

ਸ੍ਰੀ ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੀਨੀਅਰ ਆਗੂ, ਐੱਸਜੀਪੀਸੀ ਮੈਂਬਰ ਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ ਮਸ਼ਵਰੇ ਦੇ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ।

ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ।

Related posts

ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ

Gagan Deep

ਅਨੰਤ ਤੇ ਰਾਧਿਕਾ ਦੇ ਵਿਆਹ ਵਿੱਚ ਸ਼ਮੂਲੀਅਤ ਲਈ ਹਨੀ ਸਿੰਘ ਮੁੰਬਈ ਪੁੱਜਿਆ

Gagan Deep

ਹਥਿਆਰਬੰਦ ਦੋ ਮਸ਼ਕੂਕ ਅਤਿਵਾਦੀਆਂ ਦੀ ਸੂਹ ਮਿਲਣ ਬਾਅਦ ਗੁਰਦਾਸਪੁਰ ਤੇ ਪਠਾਨਕੋਟ ’ਚ ਹਾਈ ਅਲਰਟ

Gagan Deep

Leave a Comment