ArticlesIndiapunjab

ਚੋਣਾਂ ਵਿਚਾਲੇ ਪੰਜਾਬ ਵਿਚ ED ਦਾ ਵੱਡਾ ਐਕਸ਼ਨ, ਕਈ ਥਾਈਂ ਛਾਪੇ…

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ਉਤੇ ਛਾਪੇ ਮਾਰੇ। ਛਾਪਿਆਂ ਦੌਰਾਨ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ।

ਇਸ ਮਾਮਲੇ ਵਿਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ਵਿਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ਉਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ।

ਇਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿਚ ਨਸੀਬ ਚੰਦ ਅਤੇ ‘ਸ੍ਰੀ ਰਾਮ ਕਰੱਸ਼ਰ’ ਸ਼ਾਮਲ ਹਨ।

Related posts

ਭਾਰਤ ‘ਲੈਣ-ਦੇਣ ਦੇ ਅਧਾਰ’ ’ਤੇ ਰਿਸ਼ਤੇ ਨਹੀਂ ਬਣਾਉਂਦਾ :ਮੋਦੀ

Gagan Deep

Solan ਦੇ RIVA ਵਾਟਰ ਫਾਲ ‘ਚ ਸਿਰ ‘ਤੇ ਪੱਥਰ ਡਿੱਗਣ ਕਾਰਨ ਵਿਦਿਆਰਥੀ ਦੀ ਮੌਤ

Gagan Deep

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ

Gagan Deep

Leave a Comment