ArticlesIndiapunjab

ਝੂਠਾ ਪੁਲਿਸ ਮੁਕਾਬਲਾ: ਸਾਬਕਾ DSP ਨੂੰ ਉਮਰ ਕੈਦ ਅਤੇ DIG ਨੂੰ 7 ਸਾਲ ਸਜ਼ਾ

ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਤਰਨਤਾਰਨ ‘ਚ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ‘ਚ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਸੁਣਵਾਈ ਦੌਰਾਨ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਪਾਈ ਗਈ। ਇਸ ਕੇਸ ਵਿੱਚ ਨਾਮਜ਼ਦ ਤਿੰਨ ਪੁਲਿਸ ਮੁਲਾਜ਼ਮਾਂ ਅਰਜੁਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਕੇਸ ਦੀ ਪੈਰਵੀਂ ਕਰ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਅਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ 22 ਜੂਨ, 1993 ਨੂੰ ਤਰਨ ਤਾਰਨ ਪੁਲਿਸ ਨੇ ਜੰਡਾਲਾ ਰੋਡ ਤਰਨ ਤਾਰਨ ਤੋਂ ਹਿੰਦੂ ਪਰਿਵਾਰ ਨਾਲ ਸਬੰਧਤ ਚਮਨ ਲਾਲ ਅਤੇ ਉਸ ਦੇ ਤਿੰਨ ਪੁੱਤਰਾਂ ਗੁਲਸ਼ਨ ਕੁਮਾਰ, ਪ੍ਰਵੀਨ ਕੁਮਾਰ ਅਤੇ ਬੌਬੀ ਨੂੰ ਘਰੋਂ ਚੁੱਕ ਕੇ ਤਰਨ ਤਾਰਨ ਸਿਟੀ ਥਾਣਾ ਦੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ।

ਤਿੰਨ ਦਿਨਾਂ ਬਾਅਦ 26 ਜੂਨ ਨੂੰ ਚਮਨ ਲਾਲ ਅਤੇ ਉਸ ਦੇ ਦੋ ਪੁੱਤਰਾਂ ਪ੍ਰਵੀਨ ਕੁਮਾਰ ਤੇ ਬੌਬੀ ਨੂੰ ਰਿਹਾਅ ਕਰ ਦਿੱਤਾ ਪਰ ਗੁਲਸ਼ਨ ਕੁਮਾਰ ਨੂੰ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ। ਕਰੀਬ ਮਹੀਨੇ ਬਾਅਦ 26 ਜੁਲਾਈ, 1993 ਨੂੰ ਪੁਲਿਸ ਨੇ ਫ਼ਰਜ਼ੀ ਪੁਲਿਸ ਮੁਕਾਬਲੇ ਵਿੱਚ ਗੁਲਸ਼ਨ ਕੁਮਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਪਰਿਵਾਰ ਨੂੰ ਉਸ ਦੀ ਲਾਸ਼ ਤੱਕ ਨਹੀਂ ਦਿੱਤੀ।

ਬਚਾਅ ਪੱਖ ਦੇ ਵਕੀਲਾਂ ਨੇ ਦੱਸਿਆ ਕਿ ਜਦੋਂ ਗੁਲਸ਼ਨ ਕੁਮਾਰ ਨੂੰ ਤਰਨ ਤਾਰਨ ਪੁਲਿਸ ਨੇ ਘਰੋਂ ਚੁੱਕਿਆ ਸੀ, ਉਸ ਸਮੇਂ ਦਿਲਬਾਗ ਸਿੰਘ ਡੀਐਸਪੀ ਅਤੇ ਗੁਰਚਰਨ ਸਿੰਘ ਸਿਟੀ ਥਾਣਾ ਤਰਨ ਤਾਰਨ ਵਿਚ ਐੱਸਐੱਚਓ ਤਾਇਨਾਤ ਸੀ। ਇਸ ਕੇਸ ਵਿੱਚ 31 ਗਵਾਹਾਂ ’ਚੋਂ 15 ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਗਏ, ਜਦੋਂਕਿ ਬਾਕੀ ਸਾਰੇ ਗਵਾਹਾਂ ਦੀ ਟਰਾਈਲ ਦੌਰਾਨ ਮੌਤ ਹੋ ਚੁੱਕੀ ਹੈ।

Related posts

ਬਰੈਂਪਟਨ ਦੇ ਮੰਦਰ ’ਤੇ ਹਮਲਾ: ਮੋਦੀ ਨੇ ਕੈਨੇਡਾ ਸਰਕਾਰ ਨੂੰ ਇਨਸਾਫ ਯਕੀਨੀ ਬਣਾਉਣ ਲਈ ਕਿਹਾ

Gagan Deep

ਅੱਗ ‘ਚ ਫਾਸੀਆਂ ਸਨ 3 ਜਾਨਾਂ, ਪੁਲਿਸ ਵਾਲਿਆਂ ਇੰਝ ਪਲਟੀ ਬਾਜ਼ੀ, ਕੀਤਾ ਰੈਸਕਿਊ

Gagan Deep

USA: ਦੋ ਪੰਜਾਬੀ ਔਰਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰ

Gagan Deep

Leave a Comment