ArticlesWorld

ਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…

ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤ ਦੀ ਜਾਂਚ ਨਾਲ ਜੁੜੀ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਉਤੇ ਲਗਾਤਾਰ ਜ਼ੋਰ ਦੇ ਰਿਹਾ ਹੈ ਅਤੇ ਇਹ ਸਪੱਸ਼ਟ ਕੀਤਾ ਹੈ ਕਿ ਵਾਸ਼ਿੰਗਟਨ ਇਸ ਮਾਮਲੇ ਵਿਚ ਜਵਾਬਦੇਹੀ ਚਾਹੁੰਦਾ ਹੈ।

ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ  ਨੇ ਕਿਹਾ ਕਿ ਅਮਰੀਕਾ ਨੇ ਇਹ ਮੁੱਦਾ ਸਿੱਧੇ ਭਾਰਤ ਸਰਕਾਰ ਕੋਲ ਉੱਚ ਪੱਧਰ ‘ਤੇ ਉਠਾਇਆ ਹੈ। ਕੈਂਪਬੈਲ ਨੇ ਇਹ ਟਿੱਪਣੀਆਂ ਪਿਛਲੇ ਹਫ਼ਤੇ ਆਪਣੇ ਅਤੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਜੇਕ ਸੁਲੀਵਨ ਦੀ ਭਾਰਤ ਫੇਰੀ ‘ਤੇ ਇਕ ਪ੍ਰੈੱਸ ਕਾਨਫਰੰਸ ‘ਚ ਕੀਤੀਆਂ।

ਉਨ੍ਹਾਂ ਕਿਹਾ, “ਅਸੀਂ ਇਸ ਵਿਸ਼ੇ ਉਤੇ ਭਾਰਤ ਨਾਲ ਉਸਾਰੂ ਗੱਲਬਾਤ ਕੀਤੀ ਹੈ ਅਤੇ ਮੈਂ ਕਹਾਂਗਾ ਕਿ ਉਨ੍ਹਾਂ ਨੇ ਸਾਡੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਿਆ ਹੈ।” ਉਪ ਵਿਦੇਸ਼ ਮੰਤਰੀ ਨੇ ਕਿਹਾ, “ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਭਾਰਤ ਸਰਕਾਰ ਤੋਂ ਜਵਾਬਦੇਹੀ ਚਾਹੁੰਦੇ ਹਾਂ ਅਤੇ ਅਸੀਂ ਲਗਾਤਾਰ ਭਾਰਤੀ ਜਾਂਚ ਕਮੇਟੀ ਤੋਂ ਜਾਂਚ ਬਾਰੇ ਅਪਡੇਟਸ ਮੰਗੇ ਹਨ।”

ਉਨ੍ਹਾਂ ਨੇ ਕਿਹਾ, “ਅਤੇ ਮੈਂ ਸਿਰਫ ਇਹੀ ਕਹਾਂਗਾ ਕਿ ਅਸੀਂ ਇਸ ਮੁੱਦੇ ਨੂੰ ਸਿੱਧੇ ਭਾਰਤ ਸਰਕਾਰ ਕੋਲ ਉਠਾਇਆ ਹੈ… ਦੋਵਾਂ ਧਿਰਾਂ ਵਿਚਕਾਰ ਉੱਚ ਪੱਧਰ ਉਤੇ।” ਕੈਂਪਬੈੱਲ ਇਸ ਸਵਾਲ ਦਾ ਜਵਾਬ ਦੇ ਰਹੇ ਸੀ ਕਿ ਕੀ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦਾ ਮੁੱਦਾ ਉਨ੍ਹਾਂ ਅਤੇ ਸੁਲੀਵਨ ਨੇ ਆਪਣੇ ਭਾਰਤੀ ਹਮਰੁਤਬਾ ਨਾਲ ਮੀਟਿੰਗਾਂ ਦੌਰਾਨ ਉਠਾਇਆ ਸੀ।

Related posts

ਕੇਂਦਰ ਦੇ ਫੈਸਲੇ ਘੱਟ ਗਿਣਤੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਂਦੇ ਨੇ : ਸੁਖਬੀਰ ਸਿੰਘ ਬਾਦਲ

Gagan Deep

ਸਫਲਤਾ ਸਮੀਕਰਨ: ਦੱਖਣੀ-ਏਸ਼ੀਆਈ ਵਿਦਿਆਰਥੀ ਸਕੂਲਾਂ ਵਿੱਚ ਵਧੀਆ ਪ੍ਰਦਰਸ਼ਨ ਕਿਉਂ ਕਰਦੇ ਹਨ?

Gagan Deep

ਤਨੀਸ਼ਾ, ਕਰੀਨਾ ਤੇ ਮਨੀਸ਼ ਮਲਹੋਤਰਾ ਵੱਲੋਂ ਕਾਜੋਲ ਨੂੰ ਜਨਮ ਦਿਨ ਦੀ ਵਧਾਈ

Gagan Deep

Leave a Comment