ਨੀਟ-ਯੂਜੀ ਵਿਵਾਦ ਵਧਦਾ ਜਾ ਰਿਹਾ ਹੈ। ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਨੀਟ ਵਿਵਾਦ ਤੇ ਮੈਡੀਕਲ ਪ੍ਰੀਖਿਆ ਸਬੰਧੀ ਪਾਈਆਂ ਪਟੀਸ਼ਨਾਂ ’ਤੇ ਸੁਣਵਾਈ 18 ਜੁਲਾਈ ਨਿਰਧਾਰਤ ਕੀਤੀ ਹੈ। ਇਸ ਸਬੰਧੀ ਅੱਜ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠ ਬੈਂਚ ਨੇ ਸੁਣਵਾਈ ਕੀਤੀ। ਇਸ ਦੌਰਾਨ ਬੈਂਚ ਨੇ ਪਾਇਆ ਕਿ ਸਰਵਉਚ ਅਦਾਲਤ ਦੇ ਅੱਠ ਜੁਲਾਈ ਤੋਂ ਬਾਅਦ ਹੁਕਮਾਂ ਤੋਂ ਕੇਂਦਰ ਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਹਲਫਨਾਮਾ ਦਾਇਰ ਕੀਤਾ ਸੀ ਪਰ ਉਹ ਪਟੀਸ਼ਨਰਾਂ ਨੂੰ ਹਾਲੇ ਤਕ ਨਹੀਂ ਮਿਲਿਆ ਜਿਸ ਕਰਕੇ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨਿਰਧਾਰਤ ਕਰ ਦਿੱਤੀ ਹੈ। ਕਈ ਪਟੀਸ਼ਨਾਂ ਵਿਚ ਕਿਹਾ ਗਿਆ ਹੈ ਕਿ ਨੀਟ ਦਾ ਪੇਪਰ ਲੀਕ ਹੋਇਆ ਹੈ ਤੇ ਇਹ ਮੁੜ ਹੋਣਾ ਚਾਹੀਦਾ ਹੈ। ਕਈ ਪਟੀਸ਼ਨਾਂ ਵਿਚ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
Related posts
- Comments
- Facebook comments