ArticlesWorld

ਪਾਕਿ: ਪਹਿਲੀ ਮਹਿਲਾ ਚੀਫ ਜਸਟਿਸ ਬਣੀ ਆਲੀਆ ਨੀਲਮ

ਜਸਟਿਸ ਆਲੀਆ ਨੀਲਮ ਨੇ ਅੱਜ ਲਾਹੌਰ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ ਹੈ। ਉਹ ਪਾਕਿਸਤਾਨ ਦੀ ਪਹਿਲੀ ਮਹਿਲਾ ਹੈ ਜੋ ਕਿਸੇ ਹਾਈ ਕੋਰਟ ਦੇ ਚੀਫ ਜਸਟਿਸ ਦੇ ਅਹੁਦੇ ’ਤੇ ਪਹੁੰਚੀ ਹੈ। ਲਹਿੰਦੇ ਪੰਜਾਬ ਦੇ ਗਵਰਨਰ ਸਰਦਾਰ ਸਲੀਮ ਹੈਦਰ ਖਾਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਮਰੀਅਮ ਨਵਾਜ਼ ਵੀ ਸਹੁੰ ਚੁੱਕ ਸਮਾਗਮ ’ਚ ਹਾਜ਼ਰ ਸਨ। ਜਸਟਿਸ ਨੀਲਮ (57) ਲਾਹੌਰ ਹਾਈ ਕੋਰਟ ’ਚ ਜੱਜਾਂ ਦੀ ਸੀਨੀਅਰਤਾ ਸੂਚੀ ਵਿੱਚ ਤੀਜੇ ਸਥਾਨ ’ਤੇ ਸਨ ਪਰ ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਇਸਾ ਦੀ ਪ੍ਰਧਾਨਗੀ ਹੇਠਲੇ ਜੁਡੀਸ਼ਿਅਲ ਕਮਿਸ਼ਨ ਨੇ ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕਰਨ ਦਾ ਫ਼ੈਸਲਾ ਕੀਤਾ।

Related posts

ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੇ ਸੰਸਦ ’ਚ ਭਰੋਸੇ ਦਾ ਵੋਟ ਜਿੱਤਿਆ

Gagan Deep

ਵਿਕੀਲੀਕਸ ਦਾ ਬਾਨੀ ਜੂਲੀਅਨ ਅਸਾਂਜ ਜੇਲ੍ਹਵਿੱਚੋਂ ਰਿਹਾਅ

Gagan Deep

ਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂ

Gagan Deep

Leave a Comment