ArticlespunjabWorld

ਰਾਮ ਰਹੀਮ ਨੂੰ ਨਹੀਂ ਮਿਲੀ ਫਰਲੋ, ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ…

ਡੇਰਾ ਮੁਖੀ ਰਾਮ ਰਹੀਮ (Dera Sirsa chief Ram Rahim) ਨੂੰ ਫਰਲੋ ਨਹੀਂ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਡੇਰਾ ਮੁਖੀ ਨੇ 21 ਦਿਨਾਂ ਦੀ ਫਰਲੋ ਮੰਗੀ ਸੀ।

ਇਧਰ, ਸ਼੍ਰੋਮਣੀ ਕਮੇਟੀ ਨੇ ਡੇਰਾ ਮੁਖੀ ਦੀ ਫਰਲੋ ਵਾਲੀ ਮੰਗ ਦਾ ਵਿਰੋਧ ਕੀਤਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ ਹੈ।

ਦੱਸ ਦਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।

SGPC ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ ‘ਚੋਂ ਬਾਹਰ ਲਿਆਉਣ ਉਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ਉਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

Related posts

ਭਗਵੰਤ ਮਾਨ ਸਰਕਾਰ ਵੱਲੋਂ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, ਪੜ੍ਹੋ ਕੈਬਨਿਟ ‘ਚ ਲਏ ਹੋਰ ਕਿਹੜੇ-ਕਿਹੜੇ ਫੈਸਲੇ

Gagan Deep

ਓਂਟਾਰੀਓ ਚੋਣਾਂ: ਡੱਗ ਫੋਰਡ ਵੱਲੋਂ ਤੀਜੀ ਵਾਰ ਵੱਡੀ ਜਿੱਤ ਦਰਜ

Gagan Deep

ਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮ

Gagan Deep

Leave a Comment