ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਜ਼ਰਾਈਲ ਤੇ ਹਮਾਸ ਵਿਚਾਲੇ ਪਿਛਲੇ 10 ਮਹੀਨਿਆਂ ਤੋਂ ਜਾਰੀ ਟਕਰਾਅ ਦੌਰਾਨ ਇਸ ਨੂੰ ਹੁਣ ਤੱਕ ਦੇ ਸਭ ਤੋਂ ਘਾਤਕ ਹਮਲਿਆਂ ਵਿਚੋਂ ਇਕ ਮੰਨਿਆ ਜਾ ਰਿਹਾ ਹੈ। ਇਜ਼ਰਾਇਲੀ ਫੌਜ ਨੇ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਉਸ ਨੇ ਸਕੂਲ ਵਿਚਲੇ ਹਮਾਸ ਦੇ ਕਮਾਂਡ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਇਜ਼ਰਾਈਲ ਆਪਣੇ ਇਸ ਦਾਅਵੇ ਦੀ ਪੁਸ਼ਟੀ ਲਈ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ।
Related posts
- Comments
- Facebook comments