ਭਾਜਪਾ ਨੇ ਕਿਸਾਨ ਅੰਦੋਲਨ ਬਾਰੇ ਮੰਡੀ ਦੀ ਸੰਸਦ ਕੰਗਨਾ ਰਣੌਤ ਦੇ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਉਸ ਨੂੰ ਭਵਿੱਖ ਵਿੱਚ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਪਾਰਟੀ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਇ ਨਹੀਂ ਹੈ। ਭਾਰਤੀ ਜਨਤਾ ਪਾਰਟੀ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟ ਕਰਦੀ ਹੈ। ਪਾਰਟੀ ਵੱਲੋਂ ਕੋਈ ਬਿਆਨ ਦੇਣ ਦੀ ਕੰਗਨਾ ਰਣੌਤ ਨੂੰ ਨਾ ਤਾਂ ਇਜਾਜ਼ਤ ਹੈ ਤੇ ਨਾ ਅਧਿਕਾਰ।
Related posts
- Comments
- Facebook comments