ArticlesIndia

ਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਦੀ ਹਦਾਇਤ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਵੱਲੋਂ ਇਨ੍ਹਾਂ ਮਸਲਿਆਂ ਨੂੰ ਪੜਾਅਵਾਰ ਵਿਚਾਰਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਆਜ਼ਾਦੀ ਹੋਵੇਗੀ। ਸਿਖ਼ਰਲੀ ਅਦਾਲਤ ਵੱਲੋਂ ਹਰਿਆਣਾ ਸਰਕਾਰ ਦੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ’ਤੇ ਅੰਬਾਲਾ ਨੇੜੇ ਲਾਏ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ

Related posts

ਕੈਂਟਰਬਰੀ ਸਥਿਤ ਇੱਕ ਭਰਤੀ ਕੰਪਨੀ ਦੇ ਖਿਲਾਫ ਇਮੀਗ੍ਰੇਸ਼ਨ ਨਿਊਜ਼ੀਲੈਂਡ ਕੋਲ ਦੋ ਸ਼ਿਕਾਇਤਾਂ ਹੋਈਆਂ ਦਰਜ

Gagan Deep

Lok Sabha Election 2024: ਚੀਨ ਨੇ ਭਾਰਤ ਦੇ ਕਈ ਚੈੱਕ ਪੁਆਇੰਟਾਂ ‘ਤੇ ਕੀਤਾ ਕਬਜ਼ਾ, ਕੇਂਦਰ ਸਰਕਾਰ ਇਸ ‘ਤੇ ਕੁਝ ਨਹੀਂ ਕਹਿੰਦੀ – ਸ਼ਸ਼ੀ ਥਰੂਰ

Gagan Deep

ਤੀਰਅੰਦਾਜ਼ੀ ਵਿਸ਼ਵਕੱਪ: ਦੀਪਿਕਾ ਨੇ ਮੈਕਸੀਕੋ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

Gagan Deep

Leave a Comment