punjab

ਬੀਬੀ ਜਗੀਰ ਕੌਰ ਲੜਨਗੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਸਿੱਖ ਸੰਸਥਾ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ 28 ਅਕਤੂਬਰ ਹੋਣੀ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨਗੀ ਲਈ ਉਮੀਦਵਾਰ ਹੋਣਗੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀੇ ਮੈਂਬਰਾਂ ਦੀ ਹਾਜ਼ਰੀ ਵਿੱਚ ਬੀਬੀ ਜਗੀਰ ਕੌਰ ਦੇ ਨਾਂਅ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਹਿਲਕਦਮੀਂ ਕਰਦਿਆਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖਾਹੀਆ ਐਲਾਨੇ ਜਾਣ ਕਾਰਨ ਪਹਿਲਾਂ ਵਾਂਗ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਖੁੱਲ੍ਹੇਆਮ ਮੁਲਾਕਾਤਾਂ ਨਹੀਂ ਕਰ ਸਕੇ ਤੇ ਉਹ ਇਸ ਵਾਰ ਉਮੀਦਵਾਰ ਐਲਾਨੇ ਜਾਣ ਵਿੱਚ ਪੱਛੜ ਗਏ ਹਨ।

Related posts

ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਸਾਮ ਤੋਂ ਪੰਜਾਬ ਲਿਆਉਣ ਦੀ ਤਿਆਰੀ

Gagan Deep

ਕਿਸਾਨ ਆਗੂ ਸ. ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਭਾਜਪਾ ਆਗੂਆਂ ਨੇ ਗਹਿਰੀ ਚਿੰਤਾ ਜਤਾਈ।

Gagan Deep

‘ਆਪ’ ਸਰਕਾਰ ਦੀ ਖਿੱਚੋਤਾਣ ਨੇ ਆਰਥਿਕਤਾ ਨੂੰ ਢਾਹ ਲਾਈ: ਬਾਜਵਾ

Gagan Deep

Leave a Comment