punjab

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਮੌਕੇ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਵੱਡੀ ਗਿਣਤੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਅਤੇ ਕੀਰਤਨ ਸਰਵਣ ਕੀਤਾ। ਗੁਰਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਗਈ।ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਨਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਸਣੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਸਬੰਧ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਮਗਰੋਂ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।

ਇਸ ਤੋਂ ਪਹਿਲਾਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਰਾਮਦਾਸ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਦੇ ਜੀਵਨ ਇਤਿਹਾਸ ਆਦਿ ਬਾਰੇ ਕਵਿਤਾਵਾਂ ਰਾਹੀਂ ਚਾਨਣਾ ਪਾਇਆ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਜੇਤੂ ਰਹੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਲੰਘੀ ਰਾਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵੀ ਕਰਵਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।

Related posts

ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਅਹੁਦੇ ਤੋਂ ਹਟਾਇਆ- ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ

Gagan Deep

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਸਟਰ ਦੀ ਵੀਡੀਓ ਵਾਇਰਲ

Gagan Deep

LOK SABHA ELECTIONS 2024: ਅਦਾਲਤ ‘ਵਾਜ਼ ਮਾਰ ਰਹੀ ਹੈ, ਕੇਜਰੀਵਾਲ ਹਸਪਤਾਲ ‘ਚ ਜਾਣ ਦੀ ਤਿਆਰ ਕਰ ਰਿਹੈ : ਤਰੁਣ ਚੁਘ

Gagan Deep

Leave a Comment