ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੁੱਧਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ। ‘ਦਿ ਟ੍ਰਿਬਿਊਨ’ ਸਮੂਹ ਨਾਲ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਕਿਹਾ, “ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ।’’ਇਸ ਮੌਕੇ ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੀ ਆਲੋਚਨਾ ਕੀਤੀ, ਜਿਨ੍ਹਾਂ ਦੀ ਪਤਨੀ ਅੰਮ੍ਰਿਤਾ ਕਾਂਗਰਸ ਉਮੀਦਵਾਰ ਵਜੋਂ ਜ਼ਿਮਨੀ ਚੋਣ ਲੜ ਰਹੀ ਹੈ। ਬਰਾੜ ਨੇ ਕਿਹਾ ਕਿ ਮੈਂ ਰਾਜਾ ਵੜਿੰਗ ਵਿਰੁੱਧ ਜਾਂਚ ਅਤੇ ਕਾਰਵਾਈ ਦੀ ਮੰਗ ਕਰਦਾ ਹਾਂ, ਜੋ ਵਿਵਾਦਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਟਰਾਂਸਪੋਰਟ ਘੁਟਾਲੇ ਦਾ ਦੋਸ਼ੀ ਹੈ।
Related posts
- Comments
- Facebook comments