ਕਥਿਤ ਖਾਲਿਸਤਾਨ ਪੱਖੀ ਭੀੜ ਵੱਲੋਂ ਬਰੈਂਪਟਨ ਦੇ ਇੱਕ ਮੰਦਰ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਸਰਕਾਰ ਨੂੰ ਕਿਹਾ ਕਿ ਉਹ ਇਸ ਮਾਮਲੇ ’ਚ ਇਨਸਾਫ਼ ਯਕੀਨੀ ਬਣਾਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਐਕਸ’ ’ਤੇ ਕਿਹਾ ਕਿ ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੀ ਕਮਜ਼ੋਰ ਨਹੀਂ ਕਰ ਸਕਦੀਆਂ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬਰੈਂਪਟਨ ’ਚ ਇੱਕ ਮੰਦਰ ’ਚ ਭਾਰਤੀ ਕੌਂਸੁਲੇਟ ਵੱਲੋਂ ਲਾਏ ਗਏ ਕੈਂਪ ਦਾ ਵਿਰੋਧ ਕਰ ਰਹੇ ਖਾਲਿਸਤਾਨ ਹਮਾਇਤੀਆਂ ਦੀ ਉੱਥੇ ਮੌਜੂਦ ਲੋਕਾਂ ਨਾਲ ਝੜਪ ਹੋ ਗਈ ਜਿਸ ਨੇ ਮਗਰੋਂ ਹਿੰਸਕ ਰੂਪ ਧਾਰ ਲਿਆ। ਇਸੇ ਤਰ੍ਹਾਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ’ਚ ਵੀ ਹਿੰਸਾ ਦੀ ਘਟਨਾ ਵਾਪਰੀ ਹੈ। ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਅੱਜ ਕੈਨੇਡਾ ਦੇ ਬਰੈਂਪਟਨ ਵਿਚਲੇ ਹਿੰਦੂ ਸਭਾ ਮੰਦਰ ’ਚ ਵਾਪਰੀ ਹਿੰਸਾ ਘਟਨਾ ਦੀ ਨਿੰਦਾ ਕੀਤੀ ਹੈ।
Related posts
- Comments
- Facebook comments