ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨਾਲ ਅਬੂਜਾ ’ਚ ਰਾਸ਼ਟਰਪਤੀ ਮਹਿਲ ਵਿਚ ਮੀਟਿੰਗ ਕੀਤੀ ਗਈ। ਉਨ੍ਹਾਂ ਦੁਵੱਲੇ ਮੁੱਦਿਆਂ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਦੱਸਣਾ ਬਣਦਾ ਹੈ ਕਿ ਇਹ ਸ੍ਰੀ ਮੋਦੀ ਦੀ ਇਤਿਹਾਸਕ ਤੇ ਪਹਿਲੀ ਯਾਤਰਾ ਹੈ। ਨਾਈਜੀਰੀਆ ਦੇ ਰਾਸ਼ਟਰਪਤੀ ਸੋਸ਼ਲ ਮੀਡੀਆ ’ਤੇ ਲਿਖਿਆ, ‘ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਈਜੀਰੀਆ ਦੀ ਪਹਿਲੀ ਫੇਰੀ ’ਤੇ ਸਵਾਗਤ ਕਰਦਾ ਹਾਂ ਜੋ 2007 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਡੇ ਦੇਸ਼ ਦੀ ਪਹਿਲੀ ਫੇਰੀ ਵੀ ਹੈ। ਉਨ੍ਹਾਂ ਵਲੋਂ ਭਾਰਤ ਨਾਲ ਕਈ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਬਾਅਦ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਦੇਸ਼ ਦਾ ਸਰਵਉਚ ਕੌਮੀ ਸਨਮਾਨ ‘ ਦਿ ਗਰੈਂਡ ਕਮਾਂਡਰ ਆਫ ਦਿ ਆਰਡਰ ਆਫ ਦਿ ਨਾਈਜਰ’ ਦਿੱਤਾ। ਭਾਰਤੀ ਪ੍ਰਧਾਨ ਮੰਤਰੀ ਨੇ ਇਸ ਸਨਮਾਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ 60 ਹਜ਼ਾਰ ਭਾਰਤੀ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਦੇਣ ਲਈ ਤੁਹਾਡਾ ਧੰਨਵਾਦ।
Related posts
- Comments
- Facebook comments