India

ਬੰਗਲਾਦੇਸ਼ ’ਚ ਹਿੰਦੂਆਂ ’ਤੇ ਜ਼ੁਲਮਾਂ ਖ਼ਿਲਾਫ਼ ਕਾਂਗਰਸ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ ਭਾਰਤ ਦੇ ਸਾਹਮਣੇ ਆਤਮ ਸਮਰਪਣ ਕਰਨ ਵਾਲੇ ਪਾਕਿਸਤਾਨ ਦੀ ਤਸਵੀਰ ਕਥਿਤ ਤੌਰ ’ਤੇ ਹਟਾਉਣ ਦੀ ਮੰਗ ’ਤੇ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਹੇਠ ਕਈ ਕਾਂਗਰਸ ਸੰਸਦ ਮੈਂਬਰਾਂ ਨੇ ਅੱਜ ਸੰਸਦੀ ਕੰਪਲੈਕਸ ’ਚ ਰੋਸ ਮੁਜ਼ਾਹਰਾ ਕੀਤਾ।ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉਨ੍ਹਾਂ ਲੋਕ ਸਭਾ ’ਚ ਵਿਜੈ ਦਿਵਸ ਬਾਰੇ ਚਰਚਾ ਕਰਾਉਣ ਲਈ ਨੋਟਿਸ ਦਿੱਤਾ ਹੈ। ਵਾਇਨਾਡ ਤੋਂ ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਸ਼ੁਰੂਆਤੀ ਮਨਜ਼ੂਰੀ ਤੋਂ ਬਾਅਦ ਕਥਿਤ ਤੌਰ ’ਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਇਸ ’ਤੇ ਸਰਕਾਰ ਦੀ ਤਰ੍ਹਾਂ ਗੱਲ ਨਹੀਂ ਕਰ ਸਕਦੀ। ਉਨ੍ਹਾਂ ਕਿਹਾ, ‘ਉਦੋਂ ਤੱਕ ਉਨ੍ਹਾਂ ਨੂੰ ਯਾਦ ਨਹੀਂ ਸੀ ਅਤੇ ਮੈਨੂੰ ਲਗਦਾ ਹੈ ਕਿ ਉਦੋਂ ਉਨ੍ਹਾਂ ਨਿਸ਼ੀਕਾਂਤ ਦੂਬੇ ਨੂੰ ਮੌਕਾ ਦਿੱਤਾ ਜਿਨ੍ਹਾਂ ਮੁੱਦਾ ਚੁੱਕਿਆ ਅਤੇ ਕੁਝ ਕਿਹਾ। ਫਿਰ ਮੈਂ ਬੋਲੀ। ਮੈਂ ਸਿਰਫ਼ ਦੋ ਮੁੱਦੇ ਉਠਾ ਰਹੀ ਸੀ। ਸਭ ਤੋਂ ਪਹਿਲਾਂ ਮੈਂ ਸ਼ਹੀਦ ਸੈਨਿਕਾਂ ਤੇ ਸੈਨਾ ਨਾਲ ਖੜ੍ਹੇ ਲੋਕਾਂ ਨੂੰ ਸ਼ਰਧਾਂਜਲੀ ਦੇਣਾ ਚਾਹੁੰਦੀ ਸੀ।’ ਉਨ੍ਹਾਂ ਕਿਹਾ, ‘ਮੈਂ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਫ਼ੈਸਲਾਕੁਨ ਢੰਗ ਨਾਲ ਕੰਮ ਕਰਨ ਦੀ ਸਮਰੱਥਾ ਕਾਰਨ ਵੀ ਯਾਦ ਕਰਨਾ ਚਾਹੁੰਦੀ ਸੀ। ਉਨ੍ਹਾਂ ਦੀ ਅਗਵਾਈ ਹੇਠ ਅਸੀਂ ਜੰਗ ਲੜੀ ਅਤੇ ਜਿੱਤ ਹਾਸਲ ਕੀਤੀ।’ ਉਨ੍ਹਾਂ ਕਿਹਾ ਕਿ ਬੰਗਲਾਦੇਸ਼ ’ਚ ਘੱਟ ਗਿਣਤੀਆਂ ’ਤੇ ਜ਼ੁਲਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਚ ਆਵਾਜ਼ ਚੁਕਣੀ ਚਾਹੀਦੀ ਹੈ ਅਤੇ ਬੰਗਲਾਦੇਸ਼ ਸਰਕਾਰ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

‘ਫਲਸਤੀਨ’ ਲਿਖਿਆ ਬੈਗ ਲੈ ਕੇ ਸੰਸਦ ਪੁੱਜੀ ਪ੍ਰਿਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਫਲਸਤੀਨ ਦੇ ਲੋਕਾਂ ਪ੍ਰਤੀ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਅੱਜ ਇੱਕ ਅਜਿਹਾ ਬੈਗ ਲੈ ਕੇ ਸੰਸਦ ਪੁੱਜੀ ਜਿਸ ’ਤੇ ‘ਫਲਸਤੀਨ’ ਲਿਖਿਆ ਹੋਇਆ ਸੀ। ਉਹ ਕਈ ਮੌਕਿਆਂ ’ਤੇ ਗਾਜ਼ਾ ’ਚ ਇਜ਼ਰਾਈਲ ਦੀ ਫੌਜੀ ਕਾਰਵਾਈ ਖ਼ਿਲਾਫ਼ ਆਵਾਜ਼ ਉਠਾਉਂਦੀ ਤੇ ਫਲਸਤੀਨੀਆਂ ਨਾਲ ਇਕਜੁੱਟਤਾ ਜ਼ਾਹਿਰ ਕਰਦੀ ਰਹੀ ਹੈ। ਉਨ੍ਹਾਂ ਜੋ ਹੈਂਡਬੈਗ ਲਿਆ ਹੋਇਆ ਸੀ ਉਸ ’ਤੇ ਅੰਗਰੇਜ਼ੀ ’ਚ ‘ਪੈਲੇਸਟਾਈਨ’ (ਫਲਸਤੀਨ) ਲਿਖੇ ਹੋਣ ਦੇ ਨਾਲ ਫਲਸਤੀਨ ਨਾਲ ਜੁੜੇ ਕਈ ਪ੍ਰਤੀਕ ਵੀ ਬਣੇ ਹੋਏ ਸਨ।

Related posts

ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਰੱਦ

Gagan Deep

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ

Gagan Deep

ਡੱਬਵਾਲੀ ਰੇਲਵੇ ਸਟੇਸ਼ਨ ’ਤੇ ਹੋਲੀ ਦੇ ਨਾਂਅ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬੁੱਤ ਦਾ ਅਪਮਾਨ

Gagan Deep

Leave a Comment