ਆਕਲੈਂਡ (ਐੱਨ ਜੈੱਡ ਤਸਵੀਰ) ਛੋਟੇ ਸਾਹਿਬਜਾਦੇ ਧੰਨ-ਧੰਨ ਬਾਬਾ ਜੋਰਾਵਰ ਸਿੰਘ,ਬਾਬਾ ਫਤਿਹ ਸਿੰਘ ਅਤੇ ਮਾਤਾ ਗੂਜਰੀ ਦੀ ਨਿੱਘੀ ਯਾਦ ਅਤੇ ਚਮਕੌਰ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ “ਗੁਰਦੁਆਰਾ ਸਿੱਖ ਸੰਗਤ ਟੌਰੰਗਾ”(43,BURROWS STREET, TAURNGA)ਵਿਖੇ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆ ਪ੍ਰਬੰਧਕਾ ਨੇ ਦੱਸਿਆ ਕਿ ਮਿਤੀ 23 ਦਸੰਬਰ 2024,ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾ ਦੇ ਕਿ 25 ਦਸੰਬਰ ਦਿਨ ਬੁੱਧਵਾਰ ਨੂੰ ਭੋਗ ਪੈਣਗੇ। ਉਪਰੰਤ ਹਰੀਜਸ ਕੀਰਤਨ ਹੋਵੇਗਾ।ਪ੍ਰਬੰਧਕਾਂ ਵੱਲੋਂ ਸਮੂਹ ਮਾਈ-ਭਾਈ ਨੂੰ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ। ਕਿਸੇ ਵੀ ਜਾਣਕਾਰੀ ਲਈ 075784613 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Related posts
- Comments
- Facebook comments