ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਨਿਗਮਬੋਧ ਘਾਟ ਵਿਚ ਕੀਤਾ ਗਿਆ। ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਡੀ ਗਿਣਤੀ ਸਰਕਾਰੀ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ। ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀਆਈਪੀ ਘਾਟ ’ਤੇ ਮੌਜੂਦ ਰਹੇ।
Related posts
- Comments
- Facebook comments