World

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਸਕਦੇ ਨੇ ਅਸਤੀਫਾ

ਮੀਡੀਆ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿੱਚ ਅੰਦਰੂਨੀ ਵਿਵਾਦ ਤੇ ਲੋਕਪ੍ਰਿਅਤਾ ਘੱਟਣ ਕਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਹਫ਼ਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ‘ਗਲੋਬ ਐਂਡ ਮੇਲ’ ਅਖ਼ਬਾਰ ਨੇ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਟਰੂਡੋ ਕਦੋਂ ਅਹੁਦਾ ਛੱਡਣਗੇ ਪਰ ਬੁੱਧਵਾਰ ਨੂੰ ਹੋਣ ਵਾਲੀ ਇਕ ਅਹਿਮ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਦੇ ਅਸਤੀਫੇ ਦੀ ਆਸ ਹੈ।

ਟਰੂਡੋ 2015 ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਹਨ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਵਾਲੇ ਇਕ ਸੂਤਰ ਨੇ ਕਿਹਾ ਕਿ 53 ਸਾਲਾ ਟਰੂਡੋ ਦਾ ਮੰਨਣਾ ਹੈ ਕਿ ਪਾਰਟੀ ਦੀ ਮੀਟਿੰਗ (ਲਿਬਰਲ ਕੌਕਸ) ਤੋਂ ਪਹਿਲਾਂ ਉਨ੍ਹਾਂ ਨੂੰ ਇਕ ਬਿਆਨ ਦੇਣ ਦੀ ਲੋੜ ਹੈ ਤਾਂ ਜੋ ਅਜਿਹਾ ਨਾ ਲੱਗੇ ਕਿ ਉਨ੍ਹਾਂ ਨੂੰ ਆਪਣੇ ਹੀ ਸੰਸਦ ਮੈਂਬਰਾਂ ਵੱਲੋਂ ਜਬਰੀ ਹਟਾਇਆ ਗਿਆ ਹੈ।

ਸੂਤਰਾਂ ਨੇ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਟਰੂਡੋ ਤੁਰੰਤ ਅਹੁਦਾ ਛੱਡ ਦੇਣਗੇ ਜਾਂ ਨਵਾਂ ਨੇਤਾ ਚੁਣੇ ਜਾਣ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲਿਬਰਲ ਪਾਰਟੀ ਦੀ ਕੌਮੀ ਕਾਰਜਕਾਰਨੀ ਲੀਡਰਸ਼ਿਪ ਦੇ ਮੁੱਦਿਆਂ ਬਾਰੇ ਫੈਸਲੇ ਲਵੇਗੀ ਅਤੇ ਇਸ ਹਫ਼ਤੇ ਉਸ ਦੀ ਮੀਟਿੰਗ ਪ੍ਰਸਤਾਵਿਤ ਹੈ। ਐਤਵਾਰ ਨੂੰ ਇਕ ਸੂਤਰ ਨੇ ਕਿਹਾ ਕਿ ਉਨ੍ਹਾਂ ਦਾ ਅਨੁਮਾਨ ਹੈ ਕਿ ਜਦੋਂ ਤੱਕ ਕੋਈ ਨਵਾਂ ਨੇਤਾ ਨਹੀਂ ਚੁਣਿਆ ਜਾਂਦਾ, ਟਰੂਡ ਉਦੋਂ ਤੱਕ ਆਪਣੇ ਅਹੁਦੇ ’ਤੇ ਕਾਇਮ ਰਹਿਣਗੇ।

ਲਿਬਰਲ ਪਾਰਟੀ ਦੇ ਇਕ ਸੂਤਰ ਨੇ ਦੱਸਿਆ ਕਿ ਲੀਡਰਸ਼ਿਪ ਦਾ ਫੈਸਲਾ ਕਰਨ ਵਿੱਚ ਘੱਟੋ ਘੱਟ ਤਿੰਨ ਮਹੀਨੇ ਲੱਗਣਗੇ, ਹਾਲਾਂਕਿ ਪਾਰਟੀ ਸੰਵਿਧਾਨ ਵਿੱਚ ਘੱਟੋ ਘੱਟ ਚਾਰ ਮਹੀਨੇ ਦਾ ਪ੍ਰਬੰਧ ਹੈ। ਟਰੂਡੋ ਦੇ ਅਸਤੀਫੇ ਦੀ ਖ਼ਬਰ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਦੇਸ਼ ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਲਗਾਤਾਰ ਘੱਟਦੀ ਜਾ ਰਹੀ ਹੈ ਅਤੇ ਅਕਤੂਬਰ ਦੇ ਅਖ਼ੀਰ ਤੱਕ ਦੇਸ਼ ਵਿੱਚ ਚੋਣਾਂ ਹੋਣੀਆਂ ਹਨ।

Related posts

ਸਰਕਾਰ ਨੇ ਪਹਿਲੀ ਹੋਮ ਗ੍ਰਾਂਟ ਰੱਦ ਕੀਤੇ ਜਾਣ ਦੀ ਪੁਸ਼ਟੀ ਕੀਤੀ

Gagan Deep

ਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀ ਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼

Gagan Deep

ਕੁਦਰਤ ਦਾ ਕਹਿਰ; ਜ਼ਿੰਦਾ ਦੱਬੇ ਗਏ 2000 ਤੋਂ ਵੱਧ ਲੋਕ, ਬਚਾਅ ਕਾਰਜ ਜਾਰੀ

Gagan Deep

Leave a Comment