World

ਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤ

ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਵੀ ਜਾਰੀ ਕਰ ਦਿੱਤਾ ਹੈ।

‘ਸੀਐਨਐਨ-ਨਿਊਜ਼18’ ਦੀ ਇਕ ਰਿਪੋਰਟ ਮੁਤਾਬਕ ਕੈਨੇਡਾ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕੈਨੇਡਾ ’ਚ ਗ੍ਰਿਫ਼ਤਾਰ ਚਾਰ ਭਾਰਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਫਰਵਰੀ ਨੂੰ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ (British Columbia Supreme Court) ਵਿੱਚ ਹੋਵੇਗੀ। ਗ਼ੌਰਤਲਬ ਹੈ ਕਿ ਹਰਦੀਪ ਸਿੰਘ ਨਿੱਝਰ ਨੂੰ ਭਾਰਤ ਨੇ ਦਹਿਸ਼ਤਗਰਦ ਐਲਾਨਿਆ ਹੋਇਆ ਸੀ।

ਵੇਰਵਿਆਂ ਅਨੁਸਾਰ, ਹੇਠਲੀ ਅਦਾਲਤ ਵਿੱਚ ਕਾਰਵਾਈ ‘ਤੇ ਰੋਕ ਲੱਗਣ ਤੋਂ ਬਾਅਦ ਸਬੂਤਾਂ ਦੀ ਘਾਟ ਕਾਰਨ ਸੁਪਰੀਮ ਕੋਰਟ ਨੇ ਰਿਹਾਈ ਦਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਮੁਲਜ਼ਮਾਂ ਵਿਰੁੱਧ ਠੋਸ ਸਬੂਤ ਪੇਸ਼ ਨਹੀਂ ਕਰ ਸਕੀ।

ਇਸ ਸਬੰਧ ਵਿਚ ਫੜੇ ਗਏ ਚਾਰ ਭਾਰਤੀਆਂ ਦੀ ਪਛਾਣ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੂੰ ਨਵੰਬਰ 2024 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ। ਉਨ੍ਹਾਂ ਨੇ ਕੈਨੇਡੀਅਨ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ।

ਅਦਾਲਤੀ ਦਸਤਾਵੇਜ਼ਾਂ ਅਨੁਸਾਰ ਤਿੰਨ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਲਈ ਪੇਸ਼ ਹੋਏ ਸਨ, ਜਦੋਂ ਕਿ ਇੱਕ ਆਪਣੇ ਵਕੀਲ ਰਾਹੀਂ ਪੇਸ਼ ਹੋਇਆ ਸੀ। ਇਸ ਮਾਮਲੇ ‘ਤੇ ਟਿੱਪਣੀ ਕਰਦੇ ਹੋਏ ਬ੍ਰਿਟਿਸ਼ ਕੋਲੰਬੀਆ ਪ੍ਰੌਸੀਕਿਊਸ਼ਨ ਸਰਵਿਸ (British Colombia Prosecution Service) ਦੇ ਇੱਕ ਅਧਿਕਾਰੀ ਨੇ ਕਿਹਾ, “ਕੁਝ ਪ੍ਰੀ-ਟਰਾਇਲ ਪੱਖ ਅਸਲ ਮੁਕੱਦਮੇ ਤੋਂ ਪਹਿਲਾਂ ਰੱਖੇ ਜਾਣਗੇ, ਪਰ ਅਸੀਂ ਪ੍ਰੀ-ਟਰਾਇਲ ਦੀ ਮਿਆਦ ਬਾਰੇ ਅਜੇ ਕੁਝ ਨਹੀਂ ਆਖ ਸਕਦੇ।”

ਨਿੱਝਰ ਦਾ 18 ਜੂਨ, 2023 ਨੂੰ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ (British Columbia) ਦੇ ਸ਼ਹਿਰ ਸਰੀ (Surrey) ਵਿਚ ਇਕ ਗੁਰਦੁਆਰੇ ਦੇ ਬਾਹਰ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਰਾਇਲ ਕੈਨੇਡੀਅਨ ਮਾਊੁਂਟਿਡ ਪੁਲੀਸ (Royal Canadian Mounted Police) ਨੇ ਕਰਨਪ੍ਰੀਤ, ਕਮਲਪ੍ਰੀਤ ਅਤੇ ਕਰਨ ਬਰਾੜ ਨੂੰ ਮਈ 2024 ਵਿਚ ਗ੍ਰਿਫ਼ਤਾਰ ਕੀਤਾ ਸੀ।

Related posts

ਭਾਰਤੀ ਨਿਊਜ਼ੀਲੈਂਡਰ ਆਪਣੀਆਂ ਜੱਦੀ ਜੜ੍ਹਾਂ ਨਾਲ ਮੁੜ ਜੁੜ ਰਹੇ ਹਨ

Gagan Deep

ਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…

Gagan Deep

Trump ਨੇ ਬਾਈਡਨ ਨੂੰ ਘੇਰਿਆ, ਕਿਹਾ “ਡਿਬੇਟ ‘ਚ ਮੇਰੇ ਅੱਗੇ ਟਿੱਕ ਨਹੀਂ ਸਕਦੇ, ਉਨ੍ਹਾਂ ਨੂੰ ਇੱਥੋਂ ਭੱਜ ਜਾਣਾ ਚਾਹੀਦੈ”

Gagan Deep

Leave a Comment