India

ਮਨੂ ਸਮ੍ਰਿਤੀ ਨੇ ਨਹੀਂ, ਸਗੋਂ ਸੰਵਿਧਾਨ ਨੇ ਸਾਨੂੰ ਬੋਲਣ ਦਾ ਹੱਕ ਦਿੱਤਾ: ਖੜਗੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਮਜ਼ਬੂਤ ਬਣਾਉਣ ’ਚ ਸੰਵਿਧਾਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਨੂ ਸਮ੍ਰਿਤੀ ਨੇ ਨਹੀਂ ਸਗੋਂ ਸੰਵਿਧਾਨ ਨੇ ਵਿੱਤ ਮੰਤਰੀ ਨੂੰ ਬਜਟ ਪੇਸ਼ ਕਰਨ ਅਤੇ ਸੰਸਦ ’ਚ ਹਰ ਕਿਸੇ ਨੂੰ ਬੋਲਣ ਦਾ ਹੱਕ ਦਿੱਤਾ ਹੈ। ਰਾਸ਼ਟਰਪਤੀ ਦੇ ਭਾਸ਼ਣ ’ਤੇ ਰਾਜ ਸਭਾ ’ਚ ਚਰਚਾ ਦੀ ਸ਼ੁਰੂਆਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਖੜਗੇ ਨੇ ਮੋਦੀ ਸਰਕਾਰ ਦੇ 11 ਸਾਲ ਦੇ ਸ਼ਾਸਨ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਵਿਕਾਸ, ਰੁਜ਼ਗਾਰ, ਕਿਸਾਨਾਂ ਦੀ ਭਲਾਈ ਅਤੇ ਸੰਘੀ ਢਾਂਚੇ ਦੇ ਮੁਹਾਜ਼ਾਂ ’ਤੇ ਮੁਕੰਮਲ ਤੌਰ ’ਤੇ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ’ਚ ਕੋਈ ਵਿਕਾਸ ਨਹੀਂ ਹੋਇਆ ਜਿਸ ਦਾ ਅੰਦਾਜ਼ਾ ਜੀਡੀਪੀ ’ਚ ਗਿਰਾਵਟ, ਰੁਪਏ ਦੀ ਕਮਜ਼ੋਰੀ ਅਤੇ ਵਧਦੀ ਬੇਰੁਜ਼ਗਾਰੀ ਤੋਂ ਲਾਇਆ ਜਾ ਸਕਦਾ ਹੈ। ਕੌਮੀ ਅਪਰਾਧ ਰਿਕਾਰਡ ਬਿਊਰੋ ਦੇ ਅੰਕੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਬੀਤੇ ਇਕ ਦਹਾਕੇ ਦੌਰਾਨ ਇਕ ਲੱਖ ਤੋਂ ਵਧ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਖੇਤੀ ਕਰਜ਼ਾ ਹੱਦ ਵਧਾਉਣ ਨਾਲ ਹੀ ਖੇਤੀ ਸੰਕਟ ਦਾ ਹੱਲ ਨਹੀਂ ਨਿਕਲੇਗਾ। ਖੜਗੇ ਨੇ ਦਾਅਵਾ ਕੀਤਾ ਕਿ ਸਿਰਫ਼ ਚਾਰ ਮਹੀਨਿਆਂ ’ਚ ਹੀ 12 ਹਜ਼ਾਰ ਐੱਮਐੱਸਐੱਮਈਜ਼ ਬੰਦ ਹੋ ਗਏ ਹਨ। ਰੇਲਵੇਜ਼ ਅਤੇ ਬੰਦਰਗਾਹਾਂ ਦੇ ਨਿੱਜੀਕਰਨ ਦੀ ਆਲੋਚਨਾ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਹ ਸਿਰਫ਼ ਅਡਾਨੀ ਨੂੰ ਸੌਂਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਜਨਤਕ ਖੇਤਰ ਦੇ ਹੱਕ ’ਚ ਹਨ ਜਿਸ ਨਾਲ ਗਰੀਬਾਂ ਦੀ ਸਹਾਇਤਾ ਹੋਵੇਗੀ। ਉਨ੍ਹਾਂ ਆਈਆਈਟੀਜ਼ ਅਤੇ ਆਈਆਈਐੱਮਜ਼ ’ਚ 80 ਤੋਂ 90 ਫ਼ੀਸਦ ਆਮ ਵਰਗਾਂ ਦੇ ਵਿਦਿਆਰਥੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਬਹੁਤ ਹੀ ਥੋੜੀਆਂ ਸੀਟਾਂ ਰਾਖਵੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਿੱਖਿਆ ਅਤੇ ਨੌਕਰੀਆਂ ’ਚ ਐੱਸਸੀ, ਐੱਸਟੀ ਅਤੇ ਓਬੀਸੀਜ਼ ਦੇ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਰਣਨੀਤੀ ਹੈ ਅਤੇ ਉਹ ਮਨੂ ਵੱਲੋਂ ਲਿਖੇ ਸਿਧਾਂਤ ਮੁਤਾਬਕ ਹੀ ਅੱਗੇ ਵਧ ਰਹੇ ਹਨ। ਉਨ੍ਹਾਂ ਭਾਜਪਾ ਆਗੂਆਂ ਅਤੇ ਸੰਘ ਮੁਖੀ ਮੋਹਨ ਭਾਗਵਤ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਕ ਆਖਦਾ ਹੈ ਕਿ ਦੇਸ਼ ’ਚ ਆਜ਼ਾਦੀ 2014 ਤੋਂ ਬਾਅਦ ਆਈ ਹੈ ਜਦਕਿ ਦੂਜੇ ਮੁਤਾਬਕ ਆਜ਼ਾਦੀ ਰਾਮ ਮੰਦਰ ਬਣਨ ’ਤੇ 2024 ’ਚ ਆਈ ਜੋ ਗਾਂਧੀ, ਨਹਿਰੂ ਅਤੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ ਜਿਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।

Related posts

Cyclone Remal: ਤਬਾਹੀ ਮਚਾ ਰਿਹਾ ਹੈ ਚੱਕਰਵਾਤੀ ਤੂਫਾਨ, ਪੰਜਾਬ ਉਤੇ ਵੀ ਹੋਵੇਗਾ ਅਸਰ?

Gagan Deep

ਕਠੂਆ ਹਮਲੇ ਮਗਰੋਂ ਪੰਜਾਬ ਤੇ ਜੰਮੂ ਕਸ਼ਮੀਰ ਦੇ ਅਧਿਕਾਰੀ ਚੌਕਸ

Gagan Deep

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਹਜ਼ਾਰੀਬਾਗ ਸਕੂਲ ਦੇ ਪ੍ਰਿੰਸੀਪਲ ਤੋਂ ਪੁੱਛ ਪੜਤਾਲ ਗੁਜਰਾਤ ਦੇ ਦੋ ਪ੍ਰਾਈਵੇਟ ਸਕੂਲਾਂ ’ਚ ਪੁੱਜੀਆਂ ਸੀਬੀਆਈ ਦੀਆਂ ਟੀਮਾਂ

Gagan Deep

Leave a Comment