ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰਪਤੀ ਰਾਜ ਲਾਗੂ ਰਹਿਣ ਦੀ ਮਿਆਦ ਤੱਕ ਮਨੀਪੁਰ ਦੀ ਅਸੈਂਬਲੀ ਮੁਅੱਤਲ ਰਹੇਗੀ।
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਰਾਜ ਲਾਉਣ ਦਾ ਐਲਾਨ ਕਰਦੇ ਹੋਏ, ਨੋਟੀਫਿਕੇਸ਼ਨ ਵਿੱਚ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਵਿਚਾਰ ਹੈ ਕਿ ‘ਅਜਿਹੀ ਸਥਿਤੀ ਪੈਦਾ ਹੋ ਗਈ ਹੈ ਜਿਸ ਕਰਕੇ ਉਸ(ਮਨੀਪੁਰ) ਰਾਜ ਦੀ ਸਰਕਾਰ ਨੂੰ ਸੰਵਿਧਾਨ ਦੇ ਉਪਬੰਧਾਂ ਅਨੁਸਾਰ ਨਹੀਂ ਚਲਾਇਆ ਜਾ ਸਕਦਾ।’’