ImportantIndia

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਦਫ਼ਤਰ ਤੋਂ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾ ਕੇ ਬਾਬਾ ਸਾਹਿਬ ਦੇ ਲੱਖਾਂ ਪੈਰੋਕਾਰਾਂ ਨੂੰ ਠੇਸ ਪਹੁੰਚਾਈ ਹੈ।

ਆਪਣੀ ਐਕਸ (X) ਪੋਸਟ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਲਿਖਿਆ, “ਦਿੱਲੀ ਦੀ ਨਵੀਂ ਭਾਜਪਾ ਸਰਕਾਰ ਨੇ ਬਾਬਾ ਸਾਹਿਬ ਦੀ ਫੋਟੋ ਹਟਾ ਦਿੱਤੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਲਗਾ ਦਿੱਤੀ। ਇਹ ਸਹੀ ਨਹੀਂ ਹੈ। ਇਸ ਨਾਲ ਬਾਬਾ ਸਾਹਿਬ ਦੇ ਲੱਖਾਂ ਪੈਰੋਕਾਰਾਂ ਨੂੰ ਠੇਸ ਪਹੁੰਚੀ ਹੈ”।

‘ਆਪ’ ਸੁਪਰੀਮੋ ਨੇ ਭਾਜਪਾ ਨੂੰ ਡਾ. ਅੰਬੇਡਕਰ ਦੀ ਫੋਟੋ ਨਾ ਹਟਾਉਣ ਦੀ ਬੇਨਤੀ ਕਰਦਿਆਂ ਕਿਹਾ, “ਮੇਰੀ ਭਾਜਪਾ ਨੂੰ ਇੱਕ ਬੇਨਤੀ ਹੈ। ਤੁਸੀਂ ਪ੍ਰਧਾਨ ਮੰਤਰੀ ਦੀ ਫੋਟੋ ਲਗਾ ਸਕਦੇ ਹੋ ਪਰ ਬਾਬਾ ਸਾਹਿਬ ਦੀ ਫੋਟੋ ਨਾ ਹਟਾਓ। ਉਨ੍ਹਾਂ ਦੀ ਫੋਟੋ ਲੱਗੀ ਰਹਿਣ ਦਿਓ।”

ਇਸ ਤੋਂ ਪਹਿਲਾਂ, ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵੀ ਭਾਜਪਾ ‘ਤੇ ਦਲਿਤ ਅਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ ਦਾ ਦੋਸ਼ ਲਗਾਇਆ।

ਆਤਿਸ਼ੀ ਨੇ X ‘ਤੇ ਪਾਈ ਇੱਕ ਪੋਸਟ ਵਿੱਚ ਕਿਹਾ, “ਭਾਜਪਾ ਨੇ ਆਪਣਾ ਅਸਲੀ ਦਲਿਤ ਅਤੇ ਸਿੱਖ ਵਿਰੋਧੀ ਚਿਹਰਾ ਦਿਖਾ ਦਿੱਤਾ ਹੈ। ਦਿੱਲੀ ਵਿਧਾਨ ਸਭਾ ਦੇ ਮੁੱਖ ਮੰਤਰੀ ਦਫ਼ਤਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਫੋਟੋਆਂ ਹਟਾ ਦਿੱਤੀਆਂ ਗਈਆਂ ਹਨ।”

Related posts

Lok Sabha Election 2024: ਫਿਰ ਉੱਠੀ ਵਿਰਾਸਤੀ ਟੈਕਸ ਦੀ ਮੰਗ, ਅਮੀਰਾਂ ਦੀਆਂ ਜੇਬ੍ਹਾਂ ਕੱਟ ਕੇ ਗਰੀਬਾਂ ਦੀ ਝੋਲੀ ਭਰਨ ਦਾ ਸੁਝਾਅ, ਜਾਣੋ ਕਿਸ ਨੇ ਕੀਤੀ ਵਕਾਲਤ

Gagan Deep

ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ

Gagan Deep

ਸੁਪਰੀਮ ਕੋਰਟ ਦੇ ਜੱਜ ਵੱਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

Gagan Deep

Leave a Comment