ImportantWorld

ਮਿਆਂਮਾਰ ਵਿੱਚ ਭੂਚਾਲ ਨਾਲ 144 ਮੌਤਾਂ

ਇੱਥੇ ਅੱਜ ਰਿਕਟਰ ਸਕੇਲ ’ਤੇ 7.7 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 144 ਲੋਕਾਂ ਦੀ ਮੌਤ ਹੋ ਗਈ ਜਦਕਿ 732 ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਸਰਕਾਰੀ ਟੀਵੀ ਨੇ ਨਸ਼ਰ ਕੀਤੀ ਹੈ।ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ 7.7 ਸ਼ਿੱਦਤ ਦਾ ਇਕ ਜ਼ਬਰਦਸਤ ਭੂਚਾਲ ਆਇਆ, ਜਿਸ ਕਾਰਨ ਇਮਾਰਤਾਂ ਹਿੱਲ ਗਈਆਂ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਯੂਐੱਸ ਜੀਓਲੌਜੀਕਲ ਸਰਵੇ ਅਤੇ ਜਰਮਨੀ ਦੇ ਜੀਐੱਫਜ਼ੈੱਡ ਸੈਂਟਰ ਫਾਰ ਜੀਓਸਾਇੰਸ ਨੇ ਕਿਹਾ ਕਿ ਦੁਪਹਿਰ ਦਾ ਭੂਚਾਲ 10 ਕਿਲੋਮੀਟਰ (6.2 ਮੀਲ) ਤੋਂ ਘੱਟ ਡੂੰਘਾ ਸੀ, ਜਿਸਦਾ ਕੇਂਦਰ ਗੁਆਂਢੀ ਮਿਆਂਮਾਰ ਵਿੱਚ ਸੀ।ਵੱਡਾ ਬੈਂਕਾਕ ਖੇਤਰ 17 ਮਿਲੀਅਨ ਤੋਂ ਵੱਧ ਲੋਕਾਂ ਦਾ ਘਰ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਉੱਚੀਆਂ ਇਮਾਰਤਾਂ ਵਿੱਚ ਰਹਿੰਦੇ ਹਨ। ਦੁਪਹਿਰ 1:30 ਵਜੇ ਦੇ ਕਰੀਬ ਭੂਚਾਲ ਆਉਣ ਨਾਲ ਇਮਾਰਤਾਂ ਵਿਚ ਅਲਾਰਮ ਵੱਜ ਗਏ ਅਤੇ ਘਬਰਾਏ ਹੋਏ ਵਸਨੀਕਾਂ ਨੂੰ ਸੰਘਣੀ ਆਬਾਦੀ ਵਾਲੇ ਕੇਂਦਰੀ ਬੈਂਕਾਕ ਵਿਚ ਉੱਚੀਆਂ ਇਮਾਰਤਾਂ ਅਤੇ ਹੋਟਲਾਂ ਦੀਆਂ ਪੌੜੀਆਂ ਤੋਂ ਹੇਠਾਂ ਉਤਾਰਿਆ ਗਿਆ ਗਿਆ।  ਹਾਲਾਂਕਿ ਇਮਾਰਤ ਡਿੱਗਣ ਅਤੇ ਕੁੱਝ ਇਮਾਰਤਾਂ ਤੋਂ ਪਾਣੀ ਵਹਿਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਝਟਕਿਆਂ ਨਾਲ ਪੁਲ ਅਤੇ ਇਮਾਰਤਾਂ ਹਿੱਲਣ ਲੱਗੀਆਂ। ਭੂਚਾਲ ਦਾ ਕੇਂਦਰ ਮੱਧ ਮਿਆਂਮਾਰ ਵਿੱਚ ਸੀ, ਜੋ ਮੋਨੀਵਾ ਸ਼ਹਿਰ ਤੋਂ ਲਗਭਗ 50 ਕਿਲੋਮੀਟਰ (30 ਮੀਲ) ਪੂਰਬ ਵਿੱਚ ਸੀ।ਭੂਚਾਲ ਦੌਰਾਨ ਬੈਂਕਾਕ ਵਿਚ ਉਸਾਰੀ ਅਧੀਨ ਇਮਾਰਤ ਡਿੱਗਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿਚ ਹਾਲੇ ਜਾਨੀ ਨੁਕਸਾਨ ਬਾਰੇ ਕੁੱਝ ਕਿਹਾ ਨਹੀਂ ਜਾ ਸਕਦਾ। ਸੋਸ਼ਲ ਮੀਡੀਆ ’ਤੇ ਵਾਇਰਲ ਇਕ ਵੀਡੀਓ ਵਿਚ ਡਿੱਗ ਰਹੀ ਇਮਾਰਤ ਦੇ ਆਸ ਪਾਸ ਲੋਕ ਭੱਜਦੇ ਦਿਖਾਈ ਦੇ ਰਹੇ ਹਨ। ਪੁਲੀਸ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਬੈਂਕਾਕ ਦੇ ਚਟੁਚਕ ਮਾਰਕੀਟ ਦੇ ਨੇੜੇ ਸਥਿਤ ਘਟਨਾ ਸਥਾਨ ’ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਮਾਰਤ ਵਿਚ ਮੌਜੂਦ ਮਜ਼ਦੂਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਬੈਂਕਾਕ ਵਿਚ ਭੂਚਾਲ ਉਪਰੰਤ ਰਾਹਤ ਕਾਰਜ ਜਾਰੀ ਹਨ।

Related posts

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

Gagan Deep

ਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…

Gagan Deep

ਓਪਨ ਏਆਈ ਨੇ ਠੁਕਰਾਇਆ ਐਲਨ ਮਸਕ ਦਾ ਆਫ਼ਰ ਕਿਹਾ ‘ਵਿਕਰੀ ਲਈ ਨਹੀਂ ਹੈ’

Gagan Deep

Leave a Comment