Indiapunjab

ਸੁਖਬੀਰ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ

ਜਾ ਸਿੰਘ ਸਮੁੰਦਰੀ ਹਾਲ ਵਿਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੇਸ਼ ਕੀਤਾ, ਜਦੋਂ ਕਿ ਪਰਮਜੀਤ ਸਰਨਾ ਨੇ ਉਨ੍ਹਾਂ ਦੇ ਨਾਂ ਦੀ ਤਾਈਦ ਕੀਤੀ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਮਜੀਦ ਕੀਤੀ। ਡੈਲੀਗੇਟਾਂ ਕੋਲੋਂ ਪ੍ਰਧਾਨ ਦੇ ਉਮੀਦਵਾਰ ਵਾਸਤੇ ਹੋਰ ਨਾਂ ਦੀ ਪੇਸ਼ਕਸ਼ ਮੰਗੀ ਗਈ ਪਰ ਕੋਈ ਨਾਂ ਨਾ ਆਉਣ ਮਗਰੋਂ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨ ਦਿੱਤਾ ਗਿਆ ਜਿਸ ਦੀ ਹਾਲ ਵਿੱਚ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ।ਇਸ ਤੋਂ ਪਹਿਲਾਂ ਮਤੇ ਪੜ੍ਹੇ ਗਏ, ਜਿਨ੍ਹਾਂ ਨੂੰ ਹਾਲ ਵਿੱਚ ਜੈਕਾਰਿਆਂ ਨਾਲ ਪ੍ਰਵਾਨ ਕੀਤਾ ਗਿਆ। ਇੱਕ ਮਤੇ ਰਾਹੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲੈਣ ਦੇ ਮਾਮਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅੱਜ ਦੇ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਗੈਰਹਾਜ਼ਰ ਰਹੇ, ਜਿਸ ਕਾਰਨ ਸਿੱਖ ਹਲਕਿਆਂ ਵਿਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Related posts

ਰਾਮ ਰਹੀਮ ਨੂੰ ਨਹੀਂ ਮਿਲੀ ਫਰਲੋ, ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ…

Gagan Deep

ਧੰਨ- ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ

Gagan Deep

ਇਸ ਵੱਡੇ ਸ਼ਹਿਰ ‘ਚ ਪੂਰਾ ਹਫਤਾ ਨਹੀਂ ਵਿਕ ਸਕੇਗੀ ਸ਼ਰਾਬ, ਜਾਣੋ ਪਾਬੰਦੀ ਦੀ ਤਰੀਕ ਤੇ ਕਾਰਨ

Gagan Deep

Leave a Comment