Indiapunjab

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍

ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ। ਅੱਜ ਪਹਿਲੇ ਦਿਨ ਲਗਪਗ 5 ਹਜਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਅੱਜ ਸਵੇਰੇ ਜਦੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਤਾਂ ਗ੍ਰੰਥੀ ਗਿਆਨੀ ਮਿਲਾਪ ਸਿੰਘ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਰਬਾਰ ਹਾਲ ’ਚ ਸੁਸ਼ੋਭਿਤ ਕੀਤੇ। ਇਸ ਮੌਕੇ ਪੰਜ ਪਿਆਰੇ ਅਗਵਾਈ ਕਰ ਰਹੇ ਸਨ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸ਼ਬਦ ਗਾਇਨ ਕੀਤੇ ਗਏ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਫਿਲਹਾਲ ਬਰਫ ਜੰਮੀ ਹੋਈ ਹੈ ਪਰ ਸੰਗਤਾਂ ਨੇ ਸ਼ਰਧਾ ਭਾਵ ਨਾਲ ਸਰੋਵਰ ਵਿੱਚ ਇਸ਼ਨਾਨ ਕੀਤਾ। ਇਥੇ ਪ੍ਰਬੰਧਕਾਂ ਵੱਲੋਂ ਫੁੱਲਾਂ ਦੇ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਮਗਰੋਂ ਅਰਦਾਸ ਕੀਤੀ ਗਈ।

ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੋਬਿੰਦ ਕਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਯਾਤਰਾ ਲਈ ਪੁੱਜੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਯਾਤਰਾ ਸਬੰਧੀ ਕੁਝ ਜਰੂਰੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਫਲਤਾ ਲਈ ਜਿੱਥੇ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ,ਉਥੇ ਸਥਾਨਕ ਪ੍ਰਸ਼ਾਸਨ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਸਥਾਨ ਤੇ ਸ਼ਰਧਾ ਭਾਵਨਾ ਲੈ ਕੇ ਆਉਣ ਅਤੇ ਗੁਰੂ ਦਾ ਸਿਮਰਨ ਕਰਦੇ ਹੋਏ ਯਾਤਰਾ ਕਰਨ। ਫਿਲਹਾਲ ਮੌਜੂਦਾ ਸਥਿਤੀ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਯਾਤਰਾ ਤੇ ਆਉਣ ਤੋਂ ਸੰਕੋਚ ਕਰਨ ਲਈ ਕਿਹਾ ਗਿਆ ਹੈ।

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਅਸਥਾਨ ਦੀ ਯਾਤਰਾ ਬਾਰੇ ਕਿਸੇ ਵੀ ਤਰ੍ਹਾਂ ਦੇ ਭਰਮ ਭੁਲੇਖੇ ਵਿੱਚ ਪੈਣ ਦੀ ਥਾਂ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਹੀ ਜਾਣਕਾਰੀ ਲੈਣ। ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਜਿਨਾਂ ਵੱਲੋਂ ਬਰਫ ਕੱਟ ਕੇ ਰਸਤਾ ਤਿਆਰ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Related posts

ਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ, ਐਸਐਸਪੀ ਦੇ ਤਬਾਦਲੇ ਦੀ ਮੰਗ

Gagan Deep

ਭਾਜਪਾ ਸਰਕਾਰ ਦਾ ਵੱਡਾ ਐਕਸ਼ਨ; ਇਨ੍ਹਾਂ ਕਾਰਾਂ ਅਤੇ ਗੱਡੀਆਂ ਨੂੰ 1 ਅਪ੍ਰੈਲ ਤੋਂ ਨਹੀਂ ਮਿਲੇਗਾ ਪੈਟਰੋਲ

Gagan Deep

USA: ਦੋ ਪੰਜਾਬੀ ਔਰਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰ

Gagan Deep

Leave a Comment