ImportantNew Zealand

ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਭਾਈ ਪਿੰਦਰਪਾਲ ਸਿੰਘ ਦੇ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਵੱਖ-ਵੱਖ ਗੁਰੂ ਘਰਾਂ ਵਿਚ ਚੱਲ ਰਹੇ ਕਥਾ ਸਮਾਗਮ ਦੀ ਸਮਾਪਤੀ

ਆਕਲੈਂਡ (ਐੱਨ ਜੈੱਡ ਤਸਵੀਰ) ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਹੋਈ। ਪਹਿਲੇ 15 ਦਿਨ ਆਸਟਰੇਲੀਆ ਦੇ ਸ਼ਹਿਰ ਮੈਲਬੋਰਨ ਦੇ ਵੱਖ-ਵੱਖ ਗੁਰੂ ਘਰਾਂ ਵਿਚ ਵਿਸ਼ੇਸ਼ ਕਥਾ ਦੀਵਾਨਾਂ ਦੌਰਾਨ ਜਿੱਥੇ ਭਾਈ ਪਿੰਦਰਪਾਲ ਸਿੰਘ ਨੇ ਕਥਾ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਿਆ, ਉੱਥੇ ਹੀ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਸ਼ਹਿਰ ਆਕਲੈਂਡ ਤੋਂ ਇਲਾਵਾ ਟੌਰੰਗਾ, ਹੈਮਿਲਟਨ, ਰਾਜਧਾਨੀ ਵੈਲਿੰਗਟਨ ਅਤੇ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਵਿਚ ਪੰਜਾਬੀਆਂ ਦੀ ਨਵੀਂ ਵਸ ਰਹੀ ਸੰਘਣੀ ਵੱਸੋਂ ਵਾਲੇ ਸ਼ਹਿਰ ਕਰਾਈਸ ਚਰਚ ਗੁਰੂਘਰ ਵਿਖੇ ਵੀ ਵੱਖ-ਵੱਖ ਦੀਵਾਨਾਂ ਦੌਰਾਨ ਸੰਗਤਾਂ ਨਾਲ ਗੁਰਬਾਣੀ ਵਿਚਾਰ ਅਤੇ ਸਿੱਖ ਇਤਿਹਾਸ ਸਾਂਝਾ ਕੀਤਾ। ਲਗਭਗ ਇਕ ਹਫਤਾ ਲਗਾਤਾਰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾ ਨੀਨੀ ਵਿਖੇ ਚੱਲੇ ਦੀਵਾਨਾ ਦੌਰਾਨ ਜਿੱਥੇ ਭਾਈ ਸਾਹਿਬ ਨੇ ਭਗਤ ਕਬੀਰ ਜੀ ਦੇ ਸਲੋਕਾਂ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਵੰਬਰ 2025 ਦੌਰਾਨ ਮਨਾਏ ਜਾਣ ਵਾਲੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਉੱਥੇ ਹੀ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਵਾਰੇ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਗਤਾਂ ਨੂੰ ਸਹਿਜ ਪਾਠ ਸਾਹਿਬ ਆਰੰਭ ਕਰਨ ਦੀ ਬੇਨਤੀ ਕੀਤੀ।ਇਸ ਦੌਰਾਨ ਗੁਰੂ ਘਰ ਵਿਖੇ ਵੀ ਸ੍ਰੀ ਸਹਿਜ ਪਾਠ ਸਾਹਿਬ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ ਨਵੰਬਰ 2025 ਮਹੀਨੇ ਸ਼ਹੀਦੀ ਪੁਰਬ ਵਾਲੇ ਦਿਨਾਂ ਵਿਚ ਪਾਏ ਜਾਣਗੇ। ਸੋਸਾਇਟੀ ਵੱਲੋਂ ਕਥਾ ਦੀਵਾਨਾਂ ਦੀ ਸਮਾਪਤੀ ਉਪਰੰਤ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਵੀ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤ ਪਾਨ ਕੀਤਾ। ਦੋਵੇਂ ਦੇਸ਼ਾਂ ਵਿਚ ਵੱਖੋ-ਵੱਖ ਸ਼ਹਿਰਾਂ ਵਿਚ ਚੱਲੇ ਵਿਸ਼ੇਸ਼ ਕਥਾ ਦੀਵਾਨਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਜਸ ਖੱਟਿਆ। ਇਸ ਮੌਕੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਵੱਲੋਂ ਭਾਈ ਸਾਹਿਬ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Related posts

ਸੀਬੀਡੀ ‘ਚ ਵਿਅਕਤੀ ਦੀ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ

Gagan Deep

ਏਜੰਟ ਔਰੇਂਜ ਮਾਮਲੇ ‘ਚ ਸਰਕਾਰ ਲੜੇਗੀ ਕਾਨੂੰਨੀ ਲੜਾਈ

Gagan Deep

ਵੈਲਿੰਗਟਨ ‘ਚ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਇਕ ਔਰਤ ਅਤੇ ਛੋਟੇ ਬੱਚੇ ਦਾ ਹਥਿਆਰ ਨਾਲ ਪਿੱਛਾ ਕੀਤਾ

Gagan Deep

Leave a Comment