ਆਕਲੈਂਡ (ਐੱਨ ਜੈੱਡ ਤਸਵੀਰ) ਨਿਊਜ਼ੀਲੈਂਡ ਪਾਰਟੀ ਦੀ 89ਵੀਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਆਪਣੇ ਭਾਸ਼ਣ ਵਿੱਚ ਨਿਊਜੀਲੈਂਡ ਦੇ ਵਿਕਾਸ ਨੂੰ ਸਭ ਤੋਂ ਉੱਪਰ ਰੱਖਿਆ ਹੈ। ਉਨਾਂ ਨੇ ਸਿਹਤ ਖੇਤਰ,ਕਾਨੂੰਨ ਵਿਵਸਥਾ ਅਤੇ ਸਿੱਖਿਆ ਵਰਗੇ ਮੁੱਖ ਪਹਿਲੂਆਂ ਬਾਰੇ ਗੱਲ ਕਰਦਿਆਂ ਕਿਹਾ ਕਿ,ਪਿਛਲੇ ਦੋ ਸਾਲਾਂ ਵਿੱਚ, ਜਦੋਂ ਤੋਂ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਹੈ,ਨਿਊਜੀਲੈਂਡ ਵਿਕਾਸ ਦੀ ਲੀਹ ‘ਤੇ ਦੌੜਨ ਲੱਗ ਪਿਆ ਹੈ।
ਉਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ ਵਿੱਚ ਬੇਰੁਜਗਾਰੀ,ਮਹਿੰਗਾਈ ਵਰਗੀਆਂ ਅਲਾਮਤਾਂ ਨੇ ਲੋਕਾਂ ਦਾ ਜਿਉਣਾ ਹਰਾਮ ਕੀਤਾ ਹੋਇਆ ਸੀ,ਅਤੇ ਇਸ ਸਭ ਲਈ ਉਨਾਂ ਨੇ ਪਿਛਲੀ ਲੇਬਰ ਪਾਰਟੀ ਦੀ ਸਰਕਾਰ ਨੂੰ ਦੋਸ਼ੀ ਮੰਨਿਆ ਹੈ।
ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਅਜਿਹੇ ਪ੍ਰਬੰਧ ਕੀਤੇ ਹਨ ਜਿਨ੍ਹਾਂ ਨਾਲ ਅੱਜ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਬਹੁਤੇ ਲੰਬੇ ਸਮੇਂ ਤੱਕ ਇੰਤਜਾਰ ਨਹੀਂ ਕਰਨਾ ਪੈਂਦਾ।ਸਿੱਖਿਆ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਮੋਬਾਇਲ ਫੋਨਾਂ ‘ਤੇ ਪਾਬੰਦੀ ਲਗਾ ਕੇ ਬੱਚਿਆਂ ਨੂੰ ਸਿੱਖਿਆ ਵੱਲ ਮੋੜਿਆ ਹੈ।ਕਾਨੂੰਨ ਵਿਵਸਥਾ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ,ਜਿਸ ਕਰਕੇ ਅੱਜ ਅਪਰਾਧਾਂ ਦੀ ਦਰਾਂ ਵਿੱਚ ਗਿਰਾਵਟ ਆ ਰਹੀ ਹੈ।ਉਨਾਂ ਦੀ ਸਰਕਾਰ ਵੱਲੋਂ ਪੈਟਰੋਲ ਤੋਂ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ।
ਉਨਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਨੈਸ਼ਨਾਲ ਪਾਰਟੀ ਦੀਆਂ ਨੀਤੀਆਂ ਲੋਕ-ਪੱਖੀ ਹੀ ਰਹਿਣਗੀਆਂ। ਉਨਾਂ ਦੀ ਪਾਰਟੀ ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।ਪੁਲਿਸ ਬਲਾਂ ਦੀ ਭਰਤੀਆਂ ਕਰਕੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
Related posts
- Comments
- Facebook comments