ਆਕਲੈਂਡ (ਐੱਨ ਜੈੱਡ ਤਸਵੀਰ) ਨਿਊਜੀਲੈਂਡ ‘ਚ ਵੱਖ-ਵੱਖ ਖੇਡਾਂ ਨੂੰ ਉਤਸ਼ਾਹਿਤ ਕਰਦੀ “ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ” ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਇੱਕ ਹਾਅ ਦਾ ਨਾਅਰਾ ਮਾਰਦੇ ਹੋਏ 25 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਇਹ ਰਕਮ ਵੱਖ ਖੇਡ ਕਲੱਬਾਂ ਨਾਲ ਮਿਲਕੇ ਸਾਂਝੇ ਤੌਰ ‘ਤੇ ਇਕੱਠੀ ਕੀਤੀ ਗਈ ਹੈ। ਖੇਡ ਕਲੱਬਾਂ ‘ਬੇਅ ਆਫ ਪਲੇਟੀ ਸਪੋਰਟਸ ਐਂਡ ਕਲਚਰਲ ਕਲੱਬ’, ‘ਐਸ. ਬੀ. ਐਸ. ਸਪੋਰਟਸ ਐਂਡ ਕਲਚਰਲ ਕਲੱਬ’, ‘ਬੋਟਨੀ ਸਪੋਰਟਸ ਐਂਡ ਕਲਚਰਲ ਕਲੱਬ’, ‘ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ’, ‘ਮਾਲਵਾ ਸਪੋਰਟਸ ਐਂਡ ਕਲਚਰਲ ਕਲੱਬ’, ਯੂਨਾਈਟਿਡ ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ’, ‘ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ’, ‘ਯੂਥ ਸਪੋਰਟਸ ਕਲੱਬ’, ‘ਮੈਟਰੋ ਸਪੋਰਟਸ ਐਂਡ ਕਲਚਰਲ ਕਲੱਬ’, ‘ਅੰਬੇਡਕਰ ਸਪੋਰਟਸ ਐਂਡ ਕਲਚਰਲ ਕਲੱਬ’, ‘ਨਿਊਜ਼ੀਲੈਂਡ ਸਿੱਖ ਗੇਮਜ਼’ ਅਤੇ ‘ਨਿਊਜ਼ੀਲੈਂਡ ਵਾਲੀਵਾਲ ਫੈਡਰੇਸ਼ਨ’ ਆਦਿ ਵੱਲੋਂ ਇਸ ਵਿੱਚ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ।
ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਨੇ ਜਿੱਥੇ ਆਪਣੇ ਸਾਰੇ ਖੇਡ ਕਲੱਬਾਂ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਇਸ ਦੁੱਖ ਦੀ ਘੜੀ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਅਸੀਂ ਜਿੰਨੇ ਮਰਜੀ ਉੱਪਰ ਉੱਠ ਕੇ ਕਾਮਯਾਬੀ ਦੀਆਂ ਪੌੜੀਆਂ ਚੜ੍ਹ ਜਾਈਏ,ਪਰ ਸਾਡਾ ਅਸਲ ਸਰਮਾਇਆ ਤਾਂ ਪੰਜਾਬ ਹੀ ਹੈ। ਸਾਡੀਆਂ ਜੜਾਂ ਪੰਜਾਬ ‘ਚ ਹਨ,ਅਤੇ ਅਸੀਂ ਤਾਂ ਹੀ ਮਜਬੂਤ ਰਹਿ ਸਕਦੇ ਹਾਂ ਜੇਕਰ ਸਾਡੀਆਂ ਜੜ੍ਹਾਂ ਮਜਬੂਤ ਹੋਣਗੀਆਂ।
Related posts
- Comments
- Facebook comments