ਟਾਂਡਾ ਉੜਮੁੜ – ਟਾਂਡਾ ਪੁਲਸ ਨੇ ਪਿੰਡ ਖੱਖ ਦੇ ਨੌਜਵਾਨ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 16 ਲੱਖ 50 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਮਾਤਾ ਬਲਜੀਤ ਕੌਰ ਪਤਨੀ ਜਸਵੰਤ ਸਿੰਘ ਦੇ ਬਿਆਨ ਦੇ ਆਧਾਰ ‘ਤੇ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਸੀ ਪੱਖੋਵਾਲ ਪੰਡੋਰੀ (ਗੜ੍ਹਦੀਵਾਲਾ) ਦੇ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਬਲਜੀਤ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਦੇ ਪੁੱਤਰ ਨੂੰ ਨਿਊਜ਼ੀਲੈਂਡ ਭੇਜਣ ਲਈ ਰਕਮ ਲਈ ਪਰੰਤੂ ਉਨ੍ਹਾਂ ਨੂੰ ਜਾਅਲੀ ਵੀਜਾ ਅਤੇ ਆਫਰ ਲੈਟਰ ਦੇ ਦਿੱਤਾ ਅਤੇ ਨਾ ਹੀ ਉਨ੍ਹਾਂ ਦੀ ਰਕਮ ਵਾਪਸ ਕੀਤੀ। ਉਨ੍ਹਾਂ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ, ਜਿਸ ਤੋਂ ਬਾਅਦ ਡੀ. ਐੱਸ. ਪੀ.ਟਾਂਡਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ
