ਆਕਲੈਂਡ(ਐੱਨ ਜੈੱਡ ਤਸਵੀਰ) ਨਿਊਜ਼ੀਲੈਂਡ ਦੇ ਉੱਤਰੀ ਅਤੇ ਦੱਖਣੀ ਟਾਪੂ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦਰਿਆਵਾਂ ਦੇ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਵਧਣ ਕਾਰਨ ਇੱਕ ਵਿਅਕਤੀ ਦੇ ਦਰਿਆ ਵਿੱਚ ਬਹਿ ਜਾਣ ਦੀ ਸੂਚਨਾ ਮਿਲੀ ਹੈ, ਜਦਕਿ ਕਈ ਇਲਾਕਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ।
ਭਾਰੀ ਮੀਂਹ ਕਾਰਨ ਕਈ ਮੁੱਖ ਸੜਕਾਂ ਅਤੇ ਰਾਜਮਾਰਗ ਪਾਣੀ ਨਾਲ ਡੁੱਬ ਗਏ ਹਨ ਜਾਂ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ। ਕੁਝ ਇਲਾਕਿਆਂ ਵਿੱਚ ਮਿੱਟੀ ਖਿਸਕਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।
ਮੌਸਮ ਵਿਭਾਗ ਵੱਲੋਂ ਨਾਰਥਲੈਂਡ, ਕੋਰੋਮੈਂਡਲ, ਬੇ ਆਫ਼ ਪਲੇੰਟੀ ਅਤੇ ਹੋਰ ਇਲਾਕਿਆਂ ਲਈ ਲਾਲ ਮੀਂਹ ਚੇਤਾਵਨੀ ਜਾਰੀ ਕੀਤੀ ਗਈ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਬਿਨਾਂ ਲੋੜ ਯਾਤਰਾ ਨਾ ਕਰਨ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਐਮਰਜੈਂਸੀ ਸੇਵਾਵਾਂ ਅਤੇ ਸਥਾਨਕ ਪ੍ਰਸ਼ਾਸਨ ਹਾਲਾਤਾਂ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਮੌਸਮੀ ਚੇਤਾਵਨੀਆਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
