ਆਕਲੈਂਡ (ਐੱਨ ਜੈੱਡ ਤਸਵੀਰ) ਨਿਊਜ਼ੀਲੈਂਡ: ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸਿਹਤ ਡਾਟਾ ਲੀਕ ਮਾਮਲਿਆਂ ਵਿੱਚੋਂ ਇੱਕ Manage My Health ਹੈਕ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਇੱਕ ਅੰਤਰਰਾਸ਼ਟਰੀ ਸਾਈਬਰਸੁਰੱਖਿਆ ਗਰੁੱਪ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇਸ ਹੈਕ ਹਮਲੇ ਦੇ ਪਿੱਛੇ ਰਹੇ ਵਿਅਕਤੀ ਦੀ ਪਛਾਣ ਕਰ ਲਈ ਹੈ ਅਤੇ ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਨਾਲ ਸਾਂਝੀ ਕਰ ਦਿੱਤੀ ਗਈ ਹੈ।
ਇਹ ਹੈਕ ਹਮਲਾ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਹੈਕਰ ਨੇ ਸੈਂਕੜੇ ਹਜ਼ਾਰਾਂ ਮਰੀਜ਼ਾਂ ਦੀ ਨਿੱਜੀ ਅਤੇ ਸੰਵੇਦਨਸ਼ੀਲ ਸਿਹਤ ਜਾਣਕਾਰੀ ਤੱਕ ਗੈਰਕਾਨੂੰਨੀ ਪਹੁੰਚ ਬਣਾਉਣ ਦਾ ਦਾਅਵਾ ਕੀਤਾ ਸੀ। ਹੈਕਰ ਨੇ ਆਪਣੇ ਆਪ ਨੂੰ “ਕਾਜੂ” (Kazu) ਨਾਮ ਨਾਲ ਜਾਣਦਿਆਂ ਡਾਟਾ ਵਾਪਸ ਨਾ ਕਰਨ ਦੀ ਸੂਰਤ ਵਿੱਚ ਲਗਭਗ 60 ਹਜ਼ਾਰ ਅਮਰੀਕੀ ਡਾਲਰ ਦੀ ਫਿਦਿਆ ਮੰਗੀ ਸੀ ਅਤੇ ਕੁਝ ਡਾਟਾ ਆਨਲਾਈਨ ਵੀ ਜਾਰੀ ਕੀਤਾ ਗਿਆ ਸੀ।
ਮਾਮਲੇ ਦੀ ਜਾਂਚ ਕਰ ਰਹੀ International Online Crime Coordination Centre (IOC3) ਨੇ ਕਿਹਾ ਹੈ ਕਿ ਹੈਕਰ ਦੀ ਪਛਾਣ ਹੋ ਚੁੱਕੀ ਹੈ, ਪਰ ਜਾਂਚ ਅਤੇ ਕਾਨੂੰਨੀ ਕਾਰਵਾਈ ਨੂੰ ਧਿਆਨ ਵਿੱਚ ਰੱਖਦਿਆਂ ਉਸਦਾ ਨਾਮ ਜਨਤਕ ਨਹੀਂ ਕੀਤਾ ਗਿਆ। ਗਰੁੱਪ ਦਾ ਕਹਿਣਾ ਹੈ ਕਿ ਇਹ ਹਮਲਾ ਬਹੁਤ ਗੰਭੀਰ ਹੈ ਅਤੇ ਦੋਸ਼ੀ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਉਣਾ ਲਾਜ਼ਮੀ ਹੈ।
ਉੱਥੇ ਹੀ, ਰਾਸ਼ਟਰੀ ਸਾਇਬਰ ਸੁਰੱਖਿਆ ਕੇਂਦਰ ਅਤੇ ਹੋਰ ਸਰਕਾਰੀ ਏਜੰਸੀਜ਼ ਪੁਲਿਸ, Health NZ ਅਤੇ ਸੰਬੰਧਤ ਧਿਰਾਂ ਨਾਲ ਮਿਲ ਕੇ ਨੁਕਸਾਨ ਘਟਾਉਣ ਅਤੇ ਲੋਕਾਂ ਦੀ ਜਾਣਕਾਰੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ।
ਇਸ ਮਾਮਲੇ ਨੇ ਇੱਕ ਵਾਰ ਫਿਰ ਦੇਸ਼ ਵਿੱਚ ਡਿਜ਼ੀਟਲ ਸਿਹਤ ਪ੍ਰਣਾਲੀਆਂ ਦੀ ਸੁਰੱਖਿਆ ਅਤੇ ਨਿੱਜਤਾ ਨੂੰ ਲੈ ਕੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।
Related posts
- Comments
- Facebook comments
