(ਐੱਨ ਜੈੱਡ ਤਸਵੀਰ) ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਵੱਲੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਆਈ ਰੁਕਾਵਟ ਦੇ ਮਾਮਲੇ ਨੂੰ ਭਾਰਤ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਨਿਊਜ਼ੀਲੈਂਡ ਸਰਕਾਰ ਦੇ ਧਿਆਨ ਵਿੱਚ ਲਿਆ ਹੈ। ਭਾਰਤ ਨੇ ਕਿਹਾ ਹੈ ਕਿ ਇਹ ਘਟਨਾਵਾਂ ਧਾਰਮਿਕ ਆਜ਼ਾਦੀ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਨੂੰ ਜਨਮ ਦਿੰਦੀਆਂ ਹਨ।
ਰਿਪੋਰਟਾਂ ਮੁਤਾਬਕ, ਨਿਊਜ਼ੀਲੈਂਡ ਦੇ ਟੌਰਾਂਗਾ ਅਤੇ ਆਕਲੈਂਡ ਦੇ ਮੈਨੁਰੇਵਾ ਖੇਤਰ ਵਿੱਚ ਹੋਏ ਨਾਗਰ ਕੀਰਤਨਾਂ ਦੌਰਾਨ ਇੱਕ ਸਮੂਹ ਵੱਲੋਂ ਰੁਕਾਵਟ ਪੈਦਾ ਕੀਤੀ ਗਈ, ਜਿਸ ਨਾਲ ਮਾਹੌਲ ਤਣਾਓਪੂਰਨ ਹੋ ਗਿਆ। ਹਾਲਾਂਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਰੱਖਿਆ ਅਤੇ ਕਿਸੇ ਵੱਡੇ ਟਕਰਾਅ ਤੋਂ ਬਚਾਅ ਕੀਤਾ।
ਭਾਰਤ ਦੇ ਵਿਦੇਸ਼ ਮਾਮਲਿਆਂ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਨਿਊਜ਼ੀਲੈਂਡ ਵਿੱਚ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨਾ ਬਹੁਤ ਜ਼ਰੂਰੀ ਹੈ। ਇਸ ਸਬੰਧ ਵਿੱਚ ਨਿਊਜ਼ੀਲੈਂਡ ਸਰਕਾਰ ਨਾਲ ਅਧਿਕਾਰਿਕ ਤੌਰ ’ਤੇ ਗੱਲਬਾਤ ਕੀਤੀ ਗਈ ਹੈ।
ਦੂਜੇ ਪਾਸੇ, ਨਿਊਜ਼ੀਲੈਂਡ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਅਜਿਹੇ ਧਾਰਮਿਕ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ, ਤਾਂ ਜੋ ਹਰ ਭਾਈਚਾਰਾ ਬਿਨਾਂ ਕਿਸੇ ਡਰ ਦੇ ਆਪਣੀ ਧਾਰਮਿਕ ਆਜ਼ਾਦੀ ਦਾ ਪ੍ਰਗਟਾਵਾ ਕਰ ਸਕੇ।
ਇਹ ਮਾਮਲਾ ਹੁਣ ਸਿਰਫ਼ ਸਥਾਨਕ ਨਹੀਂ, ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਧਿਆਨ ਦਾ ਕੇਂਦਰ ਬਣ ਗਿਆ ਹੈ ਅਤੇ ਦੋਹਾਂ ਦੇਸ਼ਾਂ ਦਰਮਿਆਨ ਕੂਟਨੀਤਿਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Related posts
- Comments
- Facebook comments
