ਆਕਲੈਂਡ (ਐੱਨ ਜੈੱਡ ਤਸਵੀਰ) ਆਕਲੈਂਡ ਤੋਂ ਸਾਹਮਣੇ ਆਏ ਇੱਕ ਗੰਭੀਰ ਅਤੇ ਹੈਰਾਨੀਜਨਕ ਮਾਮਲੇ ਨੇ ਸਮਾਜ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇੱਕ ਸਕੂਲ ਅਧਿਆਪਕਾ ਨੂੰ 11 ਸਾਲ ਦੇ ਮੁੰਡੇ ਨੂੰ ਗਲਤ ਮਕਸਦ ਲਈ ਫਸਾਉਣ (ਗਰੂਮਿੰਗ) ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ਵਿੱਚ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਅਦਾਲਤੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਬੱਚੇ ਦੇ ਮਾਪਿਆਂ ਨੂੰ ਆਪਣੇ ਪੁੱਤਰ ਦੇ ਵਿਹਾਰ ਵਿੱਚ ਆ ਰਹੇ ਬਦਲਾਅ ਅਤੇ ਸ਼ੱਕੀ ਗਤੀਵਿਧੀਆਂ ‘ਤੇ ਸ਼ੱਕ ਹੋਇਆ। ਇਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚਿਆ, ਜਿੱਥੇ ਜਾਂਚ ਦੌਰਾਨ ਇਹ ਪੁਸ਼ਟੀ ਹੋਈ ਕਿ ਅਧਿਆਪਕਾ ਵੱਲੋਂ ਬੱਚੇ ਨੂੰ ਯੌਨ ਸ਼ੋਸ਼ਣ ਦੇ ਇਰਾਦੇ ਨਾਲ ਗਲਤ ਤਰੀਕੇ ਨਾਲ ਫਸਾਇਆ ਜਾ ਰਿਹਾ ਸੀ।
ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਦੋਸ਼ੀ ਅਧਿਆਪਕਾ Tamlin Esty May ਨੂੰ ਛੇ ਮਹੀਨੇ ਦੀ ਹੋਮ ਡਿਟੈਂਸ਼ਨ ਦੀ ਸਜ਼ਾ ਸੁਣਾਈ ਹੈ। ਰਿਪੋਰਟਾਂ ਮੁਤਾਬਕ, ਦੋਸ਼ੀ ਦੇ ਆਪਣੇ ਵੀ ਛੋਟੇ ਬੱਚੇ ਹਨ, ਜਿਸ ਕਾਰਨ ਇਹ ਮਾਮਲਾ ਹੋਰ ਵੀ ਚਿੰਤਾਜਨਕ ਬਣ ਜਾਂਦਾ ਹੈ।
ਗੌਰਤਲਬ ਹੈ ਕਿ ਜਾਂਚ ਅਤੇ ਸੁਣਵਾਈ ਦੌਰਾਨ ਅਦਾਲਤੀ ਹੁਕਮਾਂ ਅਧੀਨ ਅਧਿਆਪਕਾ ਦਾ ਨਾਮ ਗੁਪਤ ਰੱਖਿਆ ਗਿਆ ਸੀ, ਪਰ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸਦੀ ਪਛਾਣ ਜਨਤਕ ਕਰ ਦਿੱਤੀ ਗਈ ਹੈ।
ਇਸ ਮਾਮਲੇ ਨੇ ਇੱਕ ਵਾਰ ਫਿਰ ਬੱਚਿਆਂ ਦੀ ਸੁਰੱਖਿਆ, ਸਕੂਲ ਪ੍ਰਣਾਲੀ ਅਤੇ ਭਰੋਸੇ ਵਾਲੇ ਰਿਸ਼ਤਿਆਂ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।
Related posts
- Comments
- Facebook comments
