ਆਕਲੈਂਡ (ਐੱਨ ਜੈੱਡ ਤਸਵੀਰ) ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ ਨਿਊਜ਼ੀਲੈਂਡ ਦੇ ਦੌਰੇ ‘ਤੇ ਪਹੁੰਚ ਰਹੇ ਹਨ। ਇਸ ਦੌਰੇ ਨੂੰ ਸਿੱਖ ਸੰਗਤਾਂ ਵਿੱਚ ਖਾਸ ਉਤਸ਼ਾਹ ਨਾਲ ਦੇਖਿਆ ਜਾ ਰਿਹਾ ਹੈ। ਉਹ ਅੱਜ ਨਿਊਜੀਲੈਂਡ ਪਹੁੰਚਣਗੇ ਅਤੇ ਮੰਗਲਵਾਰ ਤੱਕ ਇੱਥੇ ਰੁਕਣਗੇ । ਇਸ ਐਤਵਾਰ ਉਹ ਟਾਕਾਨਨੀ ਗੁਰਦੁਆਰਾ ਸਾਹਿਬ ਨਤਮਸਤਕ ਹੋਣਗੇ,ਜਿੱਥੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣ ਦੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਅਨੁਸਾਰ, ਇਸ ਦੌਰੇ ਦੌਰਾਨ ਜਥੇਦਾਰ ਸਾਹਿਬ ਨਿਊਜ਼ੀਲੈਂਡ ਪਹੁੰਚ ਕੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣਗੇ ਅਤੇ ਸੰਗਤਾਂ ਨਾਲ ਮੁਲਾਕਾਤ ਕਰਨਗੇ।
ਸੰਗਤਾਂ ਵਿੱਚ ਇਸ ਦੌਰੇ ਨੂੰ ਲੈ ਕੇ ਕਾਫੀ ਉਤਸਾਹ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਦੌਰੇ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ, ਇਕਤਾ ਅਤੇ ਕੌਮੀ ਚੇਤਨਾ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਜਾਵੇਗਾ।
ਧਾਰਮਿਕ ਮਾਹਿਰਾਂ ਅਨੁਸਾਰ, ਅਜਿਹੇ ਦੌਰੇ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਆਪਣੇ ਮੂਲ ਨਾਲ ਜੋੜਨ ਅਤੇ ਸਾਂਝੀ ਪਹਿਚਾਣ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਦੌਰੇ ਨੂੰ ਨਿਊਜ਼ੀਲੈਂਡ ਵਿੱਚ ਰਹਿੰਦੀ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ ਧਾਰਮਿਕ ਮੌਕਾ ਮੰਨਿਆ ਜਾ ਰਿਹਾ ਹੈ।
Related posts
- Comments
- Facebook comments
